ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ: ਫੁਟਬਾਲ ’ਚ ਅਟਾਰੀ ਸਕੂਲ ਪਹਿਲੇ ਸਥਾਨ ’ਤੇ

08:45 AM Sep 09, 2024 IST
ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 8 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ 2024’ ਤਹਿਤ ਅੱਜ ਦੂਜੇ ਫੇਜ਼ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਾਕ ਅਟਾਰੀ ਵਿੱਚ ਓਲੰਪਿਅਨ ਸ਼ਮਸ਼ੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿੱਚ ਫੁਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਮੇਜ਼ਬਾਨ ਸਕੂਲ ਨੇ ਪਹਿਲਾ ਸਥਾਨ ਅਤੇ ਅਕਾਲ ਅਕੈਡਮੀ ਬਾਸਰਕੇ ਨੇ ਦੂਜਾ ਸਥਾਨ ਹਾਸਲ ਕੀਤਾ।
ਬਲਾਕ ਰਈਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ ਵਿੱਚ ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਕਲੱਬ ਧੂਲਕਾ ਨੇ ਪਹਿਲਾ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਰਈਆ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਮੁਕਾਬਲੇ ਵਿੱਚ ਹਾਈ ਸਕੂਲ ਵਡਾਲਾ ਕਲਾਂ ਨੇ ਪਹਿਲਾ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਰਈਆ ਨੇ ਦੂਜਾ ਸਥਾਨ ਹਾਸਲ ਕੀਤਾ।
ਬਲਾਕ ਵੇਰਕਾ ਵਿੱਚ ਮੈਰੀਟੋਰੀਅਸ ਸਕੂਲ ਵਿੱਚ ਵਾਲੀਬਾਲ ਲੜਕਿਆਂ ਦੇ ਮੁਕਾਬਲੇ ’ਚ ਸਰਕਾਰੀ ਹਾਈ ਸਕੂਲ ਦਬੁਰਜੀ ਲੁਬਾਣਾ ਨੇ ਪਹਿਲਾ ਅਤੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲੇੇ ਵਿੱਚ ਭਗਤ ਪੂਰਨ ਸਿੰਘ ਮਾਨਾਵਾਲਾ ਪਹਿਲੇ ਅਤੇ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਦੂਜੇ ਸਥਾਨ ’ਤੇ ਰਿਹਾ। ਫੁਟਬਾਲ ਲੜਕੀਆਂ ਵਿੱਚ ਮਿਲੇਨੀਅਮ ਸਕੂਲ ਨੇ ਪਹਿਲਾ ਅਤੇ ਮੈਰੀਟੋਰੀਅਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਵਿੱਚ ਮੈਰੀਟੋਰੀਅਸ ਸਕੂਲ ਨੇ ਪਹਿਲਾ ਅਤੇ ਮਿਲੇਨੀਅਮ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਈਲ ਵਿੱਚ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਹਿਲੇ ਜਦਕਿ ਲੜਕਿਆਂ ਦੇ ਮੁਕਾਬਲੇ ਵਿੱਚ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਪਹਿਲੇ ਸਤਾਨ ’ਤੇ ਰਿਹਾ।
ਬਲਾਕ ਤਰਸਿੱਕਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਖੋ-ਖੋ ਲੜਕਿਆਂ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਖਜ਼ਾਲਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਤਰਸਿੱਕਾ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਲੌਂਗ ਜੰਪ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਅਵਿਨਾਸ਼ ਸਿੰਘ ਨੇ ਦੂਜਾ ਅਤੇ ਅਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਜੰਡਿਆਲਾ ਗੁਰੂ ਵਿੱਚ ਸ਼ਹੀਦ ਜਸਬੀਰ ਸਿੰਘ ਸਕੂਲ ਬੰਡਾਲਾ ਵਿੱਚ ਲੜਕੀਆਂ ਦੀ 200 ਮੀਟਰ ਦੌੜ ’ਚ ਸੁਭਜੀਤ ਕੌਰ ਪਹਿਲੇ, ਕਮਲਪ੍ਰੀਤ ਕੌਰ ਦੂਜਾੇ ਅਤੇ ਮਨਦੀਪ ਕੌਰ ਤੀਜੇ ਸਥਾਨ ’ਤੇ ਰਹੀ। ਲੜਕੀਆਂ ਦੀ 200 ਮੀਟਰ ਦੌੜ ਵਿੱਚ ਸਰਤਾਜਜੀਤ ਸਿੰਘ ਪਹਿਲੇ, ਸੁਖਦੇਵ ਸਿੰਘ ਦੂਜੇ ਅਤੇ ਅਨਮੋਲਦੀਪ ਸਿੰਘ ਤੀਜੇ ਸਥਾਨ ’ਤੇ ਰਿਹਾ। ਖੋ-ਖੋ ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਡੇਅ ਬੋਰਡਿੰਗ ਸਕੂਲ ਜੰਡਿਆਲਾ ਗੁਰੂ ਨੇ ਪਹਿਲਾ ਅਤੇ ਗੁਰੂ ਹਰਿਗੋਬਿੰਦ ਸਕੂਲ ਮੱਲੀਆਂ ਨੇ ਦੂਜਾ ਸਥਾਨ ਹਾਸਲ ਕੀਤਾ।

Advertisement

Advertisement