ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ: ਮਾਨਸਾ ’ਚ ਜੂਡੋ ਤੇ ਕੁਸ਼ਤੀ ਮੁਕਾਬਲੇ ਸ਼ੁਰੂ

08:55 AM Nov 16, 2024 IST
ਮਾਨਸਾ ਵਿੱਚ ਖੇਡਾਂ ਦਾ ਉਦਘਾਟਨ ਕਰਦੇ ਹੋਏ ਡੀਸੀ ਕੁਲਵੰਤ ਸਿੰਘ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 15 ਨਵੰਬਰ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਮਾਨਸਾ ਵਿੱਚ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤਾ। ਮਾਨਸਾ ਵਿਚ ਜੂਡੋ ਅਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾ ਸਕਦੇ ਹਨ, ਜਿਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਲਈ ਹਰ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਸੰਯੁਕਤ ਡਾਇਰੈਕਟਰ ਖੇਡ ਵਿਭਾਗ ਪੰਜਾਬ ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹਰ ਸਾਲ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸਦਾ ਇਹ ਤੀਜਾ ਸੀਜ਼ਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਮੰਤਵ ਸੂਬੇ ਦੇ ਕੋਨੇ-ਕੋਨੇ ਤੋਂ ਪ੍ਰਤਿਭਾਸ਼ਾਲੀ ਨੌਜਵਾਨਾਂ ਅਤੇ ਬੱਚਿਆਂ ਦੀ ਪ੍ਰਤਿਭਾ ਨੂੰ ਅੱਗੇ ਲੈਕੇ ਜਾਣਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਰਾਜ ਪੱਧਰੀ ਖੇਡਾਂ 15 ਤੋਂ ਲੈ ਕੇ 22 ਨਵੰਬਰ ਤੱਕ ਚੱਲਣਗੀਆਂ, ਜਿਨ੍ਹਾਂ ਵਿੱਚ ਮਾਨਸਾ ਵਿਖੇ ਜੂਡੋ ਅਤੇ ਕੁਸ਼ਤੀ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

Advertisement

Advertisement