ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡ ਟਰਾਇਲ: ਤਿੰਨ ਵਰਗਾਂ ਦੀਆਂ ਟੀਮਾਂ ਲਈ 54 ਖਿਡਾਰੀਆਂ ਦੀ ਚੋਣ

08:11 AM Jul 17, 2024 IST
ਜਰਖੜ ਖੇਡ ਮੈਦਾਨ ’ਤੇ ਖੇਡ ਵਿੰਗਾਂ ਲਈ ਹੋਏ ਟਰਾਇਲ ਵਿੱਚ ਹਿੱਸਾ ਲੈਂਦੇ ਹੋਏ ਖਿਡਾਰੀ।

ਸਤਵਿੰਦਰ ਬਸਰਾ
ਲੁਧਿਆਣਾ, 16 ਜੁਲਾਈ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਲਾਟ ਕੀਤੇ ਗਏ ਅੰਡਰ-14 ਸਾਲ, 17 ਅਤੇ ਅੰਡਰ 19 ਸਾਲ ਦੇ ਖੇਡ ਵਿੰਗਾਂ ਲਈ ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੇ ਚੋਣ ਟਰਾਇਲਾਂਂ ਨੂੰ ਭਰਵਾਂ ਹੰਗਾਰਾ ਮਿਲਿਆ। ਅੱਜ ਤਿੰਨੇ ਵਰਗਾਂ ਲਈ ਕਰਵਾਏ ਗਏ ਚੋਣ ਟਰਾਇਲਾਂ ਲਈ ਕੁੱਲ 177 ਖਿਡਾਰੀਆਂ ਨੇ ਰਜਿਸਟਰੇਸ਼ਨ ਕਰਾਈ ਜਿਨ੍ਹਾਂ ਵਿੱਚੋਂ ਅੰਡਰ 14 ਸਾਲ, 17 ਸਾਲ ਅਤੇ 19 ਸਾਲ ਵਰਗ ਲਈ 18-18 ਖਿਡਾਰੀ ਅਤੇ ਕੁੱਲ 54 ਖਿਡਾਰੀਆਂ ਦੀ ਚੋਣ ਕੀਤੀ ਗਈ। ਚੁਣੇ ਗਏ 54 ਖਿਡਾਰੀਆਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਰਹਿਣ ਸਹਿਣ, ਖਾਣ ਪੀਣ ਅਤੇ ਹੋਰ ਖੇਡ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਚੋਣ ਕਮੇਟੀ ਵਿੱਚ ਜਗਮੋਹਨ ਸਿੰਘ, ਰਹਿੰਦਰ ਸਿੰਘ, ਹਰਪ੍ਰੀਤ ਸਿੰਘ ਨੇ ਆਪਣੀ ਜ਼ਿੰਮੇਵਾਰੀ ਨਾਲ ਚੰਗੇ ਖਿਡਾਰੀਆਂ ਦੀ ਚੋਣ ਕੀਤੀ। ਇਸ ਮੌਕੇ ਜਰਖੜ ਹਾਕੀ ਅਕੈਡਮੀ ਵੱਲੋਂ ਸਮੂਹ ਖਿਡਾਰੀਆਂ ਅਤੇ ਪ੍ਰਬੰਧਕਾਂ ਲਈ ਲੰਗਰ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ। ਪ੍ਰਿੰਸੀਪਲ ਹਰਦੇਵ ਸਿੰਘ ਨੇ ਆਏ ਸਮੂਹ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਕੋਚ ਗੁਰਸਤਿੰਦਰ ਸਿੰਘ ਪ੍ਰਗਟ, ਡਾ. ਪਰਮਜੀਤ ਕੌਰ ਭੁੱਟਾ, ਕਮਲਜੀਤ ਕੌਰ, ਹਰਪ੍ਰੀਤ ਕੌਰ, ਲੈਕਚਰਾਰ ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਕੋਚ ਪਰਮਜੀਤ ਸਿੰਘ ਗਰੇਵਾਲ, ਪਵਨਪ੍ਰੀਤ ਸਿੰਘ ਡੰਗੋਰਾ, ਜਗਦੇਵ ਸਿੰਘ ਜਰਖੜ, ਰਘਬੀਰ ਸਿੰਘ ਡੰਗੋਰਾ, ਸ਼ਿੰਗਾਰਾ ਸਿੰਘ ਜਰਖੜ ਆਦਿ ਹੋਰ ਪ੍ਰਬੰਧਕ ਹਾਜ਼ਰ ਸਨ।

Advertisement

Advertisement