For the best experience, open
https://m.punjabitribuneonline.com
on your mobile browser.
Advertisement

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਮੋਹਰੀ

08:08 AM Aug 23, 2024 IST
ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਮੋਹਰੀ
ਜੇਤੂ ਵਿਦਿਆਰਥੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਸਟਾਫ਼ ਨਾਲ। - ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਅਗਸਤ
ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਫਲਾਹੀ ਸਾਹਿਬ ਵਿਖੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਦੀ 21ਵੀਂ ਬਰਸੀ ਮੌਕੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚੋਂ ਜਿੱਤ ਪ੍ਰਾਪਤ ਕੀਤੀ ਹੈ। ਇਸ ਮੁਕਾਬਲੇ ਵਿੱਚ ਸੀਬੀਐੱਸਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਕਰਵਾਏ ਗਏ ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚੋਂ ਸਕੂਲ ਦੇ ਵਿਦਿਆਰਥੀ ਯੋਗਰਾਜ ਜੰਗ ਫਤਿਹ ਸਿੰਘ ਨੇ ਦੂਜਾ ਅਤੇ ਗੁਰਦਾਸ ਸਿੰਘ ਨੇ ਤੀਜਾ ਸਥਾਨ, ਪੇਂਟਿੰਗ ਮੁਕਾਬਲੇ ਵਿੱਚ ਕ੍ਰਿਤਿਸ਼ ਨੇ ਦੂਜਾ ਅਤੇ ਤਨੀਤਾ ਨੇ ਤੀਜਾ ਸਥਾਨ, ਸ਼ੁੱਧ ਗੁਰਬਾਣੀ ਮੁਕਾਬਲੇ ਕੰਠ ਮੁਕਾਬਲੇ ਵਿੱਚ ਕਰਮਜੀਤ ਸਿੰਘ ਨੇ ਦੂਜਾ ਅਤੇ ਪ੍ਰਭਲੀਨ ਕੌਰ ਨੇ ਤੀਜਾ ਇਨਾਮ ਜਦਕਿ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚੋਂ ਮਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਆਪਣੇ ਸਕੂਲ ਤੋਂ ਇਲਾਵਾ ਹੋਰ ਸਕੂਲਾਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਇਨਾਮਾਂ ਦੀ ਵੰਡ ਕੀਤੀ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਜਿੱਤ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement