For the best experience, open
https://m.punjabitribuneonline.com
on your mobile browser.
Advertisement

ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ’ਚ ਤਗ਼ਮੇ ਜਿੱਤੇ

10:28 AM Sep 26, 2024 IST
ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ’ਚ ਤਗ਼ਮੇ ਜਿੱਤੇ
ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ’ਚੋਂ ਤਗਮੇ ਜਿੱਤਣ ਵਾਲੇ ਖਿਡਾਰੀ। -ਫੋਟੋ: ਬਸਰਾ
Advertisement

ਲੁਧਿਆਣਾ

Advertisement

ਸਪਰਿੰਗ ਡੇਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਚਾਰ ਸੋਨੇ ਅਤੇ ਤਿੰਨ ਕਾਂਸੇ ਦੇ ਤਗ਼ਮੇ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ। ਸੋਨੇ ਦੇ ਤਗ਼ਮੇ ਜਿੱਤਣ ਵਾਲੇ ਖਿਡਾਰੀ ਅੱਗੋਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਦਮਨਪ੍ਰੀਤ ਕੌਰ, ਸਨੇਹਾ ਵਿਸ਼ਵਾਸ, ਅਨਮੋਲ ਕੁਮਾਰ ਅਤੇ ਦਮਨ ਨੇ ਸੋਨੇ ਦੇ ਅਤੇ ਅੰਕਿਤਾ ਕੁਮਾਰੀ, ਸੂਰਿਆ ਜੈਸਵਾਲ ਤੇ ਮਯੰਕ ਕੁਮਾਰ ਨੇ ਕਾਂਸੇ ਦੇ ਤਗ਼ਮੇ ਪ੍ਰਾਪਤ ਕੀਤੇ ਹਨ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement

Advertisement
Author Image

sanam grng

View all posts

Advertisement