ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦਾ ਪੁਲੀਸ ਰਿਮਾਂਡ ਚਾਰ ਦਿਨ ਵਧਾਇਆ
01:30 PM May 22, 2025 IST
Advertisement
ਹਿਸਾਰ, 22 ਮਈ
Advertisement
ਇੱਥੋਂ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੇ ਪੁਲੀਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਇਕ ਪੁਲੀਸ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ। ਜਾਸੂਸੀ ਕਰਨ ਦੇ ਸ਼ੱਕ ਵਿਚ ਗ੍ਰਿਫਤਾਰ 33 ਸਾਲਾ ਯੂਟਿਊਬਰ ਨੂੰ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
Advertisement
Advertisement
ਹਿਸਾਰ ਦੀ ਰਹਿਣ ਵਾਲੀ ਜੋਤੀ ਇੱਕ ਯੂਟਿਊਬ ਚੈਨਲ "ਟ੍ਰੈਵਲ ਵਿਦ ਜੋ" ਚਲਾਉਂਦੀ ਸੀ। ਉਸ ਨੂੰ ਪਿਛਲੇ ਹਫ਼ਤੇ ਨਿਊ ਅਗਰਸੈਨ ਐਕਸਟੈਂਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਧਿਕਾਰਤ ਭੇਦ ਐਕਟ ਅਤੇ ਭਾਰਤੀ ਨਿਆਏ ਸੰਹਿਤਾ ਦੇ ਉਪਬੰਧਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। -ਪੀਟੀਆਈ
Advertisement