ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

05:20 PM Jun 04, 2025 IST
featuredImage featuredImage

ਚੰਡੀਗੜ੍ਹ, 4 ਜੂਨ

Advertisement

ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ 'ਚ ਪਹਿਲਾਂ ਹੀ ਗ੍ਰਿਫ਼ਤਾਰ ਹੈ, ਦੇ ਨਾਲ ਸੰਭਾਵਤ ਤੌਰ ’ਤੇ ਨੇੜਲੇ ਸੰਪਰਕ ਵਿੱਚ ਰਿਹਾ ਹੈ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਅਨੁਸਾਰ ਪਹਿਲਾਂ ਇਕ ਅਤਿਵਾਦ-ਸਮਰਥਿਤ ਜਾਸੂਸੀ ਨੈੱਟਵਰਕ ਦਾ ਖੁਲਾਸਾ ਹੋਇਆ ਸੀ ਜੋ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਅਤੇ ਫੌਜੀ ਅਧਿਕਾਰੀਆਂ ਨਾਲ ਜੁੜਿਆ ਹੋਇਆ ਸੀ। ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦਾ ਨਿਵਾਸੀ ਜਸਬੀਰ ਸਿੰਘ, ਜੋ ‘Jann Mahal’ ਨਾਮ ਦਾ ਯੂਟਿਊਬ ਚੈਨਲ ਚਲਾਉਂਦਾ ਹੈ, ਉਸਦੇ ਸੰਬੰਧ ਇਕ ਪਾਕਿਸਤਾਨੀ ਖ਼ੁਫ਼ੀਆ ਏਜੰਟ (PIO) ਨਾਲ ਮਿਲੇ ਹਨ।

Advertisement

ਪੁਲੀਸ ਨੇ ਦੱਸਿਆ ਕਿ ਜਸਬੀਰ ਸਿੰਘ ਨਵੀਂ ਦਿੱਲੀ ਤੋਂ ਹਾਲ ਹੀ ਵਿੱਚ ਕੱਢੇ ਗਏ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਐਹਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਸੰਪਰਕ ਵਿੱਚ ਸੀ। ਉਹ ਆਪਣੀ ਪਾਕਿਸਤਾਨ ਦੀਆਂ ਤਿੰਨ ਯਾਤਰਾਵਾਂ ’ਚੋਂ ਇਕ ਦੌਰਾਨ ਉੱਥੇ ਫੌਜੀ ਅਧਿਕਾਰੀਆਂ ਨਾਲ ਵੀ ਮਿਲਿਆ ਸੀ।

ਬੁੱਧਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਜਸਬੀਰ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ 'ਚ ਭੇਜ ਦਿੱਤਾ ਗਿਆ। ਜਸਬੀਰ ਸਿੰਘ ਦੇ ਯੂਟਿਊਬ ਚੈਨਲ ’ਤੇ 11 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਉਹ ਹਰਿਆਣਾ ਦੀ ਯੂਟਿਊਬਰ ਜੋਤੀ ਮਲ੍ਹੋਤਰਾ ਨਾਲ ਵੀ ਨੇੜਲੇ ਸੰਪਰਕ ਵਿੱਚ ਸੀ, ਜਿਸਨੂੰ ਪਹਿਲਾਂ ਹੀ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀਜੀਪੀ ਨੇ ਇਸ ਸਬੰਧੀ ਦੱਸਿਆ ਕਿ ਜਸਬੀਰ, ਦਿੱਲੀ ਵਿੱਚ ਪਾਕਿਸਤਾਨ ਨੈਸ਼ਨਲ ਡੇਅ ਦੇ ਸਮਾਰੋਹ ਵਿੱਚ ਵੀ ਗਿਆ ਸੀ, ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਫੌਜੀ ਅਧਿਕਾਰੀਆਂ ਅਤੇ ਹੋਰ ਵਲੌਗਰਾਂ ਨਾਲ ਹੋਈ ਸੀ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਗਿਆ ਸੀ। ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ’ਚੋਂ ਕਈ ਪਾਕਿਸਤਾਨੀ ਨੰਬਰ ਮਿਲੇ ਹਨ, ਜਿਨ੍ਹਾਂ ਦੀ ਹੁਣ ਵਿਸਥਾਰ ਨਾਲ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement