ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਨੇ ਖੋ-ਖੋ ਚੈਂਪੀਅਨਸ਼ਿਪ ਜਿੱਤੀ
06:43 AM Sep 04, 2024 IST
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵੱਲੋਂ ਅੰਤਰ-ਸਕੂਲ ਖੋ-ਖੋ ਚੈਂਪੀਅਨਸ਼ਿਪ ਲੜਕੀਆਂ ਅੰਡਰ-19 ਕਰਵਾਈ ਗਈ। ਇਸ ਵਿੱਚ ਯੂਟੀ ਦੇ ਵੱਡੀ ਗਿਣਤੀ ਵਿੱਚ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਚੈਂਪੀਅਨਸ਼ਿਪ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-35 ਬੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-8 ਨੇ ਦੂਜਾ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-45 ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਚੈਂਪੀਅਨਸ਼ਿਪ ਵਿੱਚ ਜੇਤੂ ਟੀਮਾਂ ਨੂੰ ਸਨਮਾਨਿਆ ਗਿਆ।
Advertisement
Advertisement