ਸਰਕਾਰੀ ਦਖਲਅੰਦਾਜ਼ੀ ਕਾਰਨ ਆਈਸੀਸੀ ਵੱਲੋਂ ਸ੍ਰੀਲੰਕਾ ਕ੍ਰਿਕਟ ਮੁਅੱਤਲ
10:48 PM Nov 10, 2023 IST
Advertisement
ਦੁਬਈ, 10 ਨਵੰਬਰ
Advertisement
ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਅੱਜ ਸਰਕਾਰੀ ਦਖਲਅੰਦਾਜ਼ੀ ਕਾਰਨ ਸ੍ਰੀਲੰਕਾ ਕ੍ਰਿਕਟ (ਐੱਸਐੱਲਸੀ) ਨੂੰ ਮੁਅੱਤਲ ਕਰ ਦਿੱਤਾ ਹੈ। ਸ੍ਰੀਲੰਕਾ ਸਰਕਾਰ ਨੇ ਵਿਸ਼ਵ ਕੱਪ ’ਚ ਟੀਮ ਦੇ ਨਿਰਾਸ਼ਨਾਜਨਕ ਪ੍ਰਦਰਸ਼ਨ ਤੋਂ ਬਾਅਦ ਐੱਸਐੱਲਸੀ ਨੂੰ ਬਰਖਾਸਤ ਕਰ ਦਿੱਤਾ ਸੀ ਪਰ ਬਾਅਦ ਵਿੱਚ ਅਦਾਲਤ ਵੱਲੋਂ ਐੱਸਐੱਲਸੀ ਨੂੰ ਬਹਾਲ ਕਰ ਦਿੱਤਾ ਗਿਆ। ਬੀਤੇ ਦਿਨ ਸਰਕਾਰ ਅਤੇ ਵਿਰੋਧੀ ਧਿਰ ਨੇ ਸੰਸਦ ਵਿੱਚ ਐੱਸਐੱਲਸੀ ਨੂੰ ਭੰਗ ਕਨ ਦੀ ਮੰਗ ਕੀਤੀ ਸੀ। ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ, ‘‘ਕੌਮਾਂਤਰੀ ਕ੍ਰਿਕਟ ਕੌਂਸਲ ਬੋਰਡ ਨੇ ਆਈਸੀਸੀ ਵਿੱਚ ਸ੍ਰੀਲੰਕਾ ਕ੍ਰਿਕਟ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ। -ਪੀਟੀਆਈ
Advertisement