For the best experience, open
https://m.punjabitribuneonline.com
on your mobile browser.
Advertisement

ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਮੁਕੰਮਲ

07:21 AM Sep 22, 2024 IST
ਸ੍ਰੀਲੰਕਾ  ਰਾਸ਼ਟਰਪਤੀ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਮੁਕੰਮਲ
Advertisement

ਕੋਲੰਬੋ: ਸ੍ਰੀਲੰਕਾ ’ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਮੁਕੰਮਲ ਹੋ ਗਈ। ਇਸ ਦੌਰਾਨ 75 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਤੇ ਹਿੰਸਾ ਜਾਂ ਸੁਰੱਖਿਆ ਉਲੰਘਣਾ ਦੀ ਕੋਈ ਖ਼ਬਰ ਨਹੀਂ ਆਈ ਹੈ। ਸਾਲ 2022 ਦੇ ਵਿੱਤੀ ਸੰਕਟ ਮਗਰੋਂ ਸ੍ਰੀਲੰਕਾ ’ਚ ਇਹ ਪਹਿਲੀਆਂ ਚੋਣਾਂ ਹਨ। ਇਸੇ ਦੌਰਾਨ ਦੇਸ਼ ਵਿੱਚ ਰਾਤ 10 ਵਜੇ ਤੋਂ ਸਵੇਰੇ ਛੇ ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਵੋਟਿੰਗ ਸਵੇਰੇ ਸੱਤ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਹੋਈ। -ਪੀਟੀਆਈ

Advertisement

Advertisement
Advertisement
Author Image

Advertisement