ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅਮਨ ਅਮਾਨ ਨਾਲ ਮੁਕੰਮਲ

10:19 PM Sep 21, 2024 IST
ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਤੇ ਉਨ੍ਹਾਂ ਦੀ ਪਤਨੀ ਵੋਟ ਪਾਉਣ ਤੋਂ ਬਾਅਦ ਉੱਗਲ ’ਤੇ ਸ਼ਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ। -ਫੋਟੋ: ਪੀਟੀਆਈ

ਕੋਲੰਬੋ, 21 ਸਤੰਬਰ

Advertisement

ਸ੍ਰੀਲੰਕਾ ’ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਮੁਕੰਮਲ ਹੋ ਗਈ। ਇਸ ਦੌਰਾਨ 75 ਫੀਸਦ ਵੋਟਿੰਗ ਹੋਈ। ਸਾਰੇ 22 ਚੋਣ ਜ਼ਿਲ੍ਹਿਆਂ ’ਚੋਂ ਹਿੰਸਾ ਜਾਂ ਸੁਰੱਖਿਆ ਉਲੰਘਣਾ ਦੀ ਕੋਈ ਖ਼ਬਰ ਨਹੀਂ ਆਈ ਹੈ। ਸਾਲ 2022 ਦੇ ਵਿੱਤੀ ਸੰਕਟ ਮਗਰੋਂ ਸ੍ਰੀਲੰਕਾ ’ਚ ਇਹ ਪਹਿਲੀਆਂ ਚੋਣਾਂ ਹਨ। ਇਸ ਦੌਰਾਨ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਅੱਜ ਰਾਤ 10 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਸਥਾਨਕ ਸਮੇਂ ਅਨੁਸਾਰ ਸਵੇਰੇ ਸੱਤ ਵਜੇ ਸ਼ੁਰੂ ਹੋਈ ਅਤੇ ਸ਼ਾਮ ਚਾਰ ਵਜੇ ਤੱਕ ਵੋਟਿੰਗ ਕੇਂਦਰ ਅੰਦਰ ਪਹੁੰਚਣ ਵਾਲੇ ਲੋਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ। ਵੋਟਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਗਿਣਤੀ ਸ਼ੁਰੂ ਹੋ ਗਈ ਹੈ। -ਪੀਟੀਆਈ

Advertisement
Advertisement