For the best experience, open
https://m.punjabitribuneonline.com
on your mobile browser.
Advertisement

Sri Lankan President: ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕੇ ਦਾ ਤਿੰਨ ਰੋਜ਼ਾ ਭਾਰਤ ਦੌਰਾ ਅੱਜ ਤੋਂ

11:12 PM Dec 14, 2024 IST
sri lankan president  ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕੇ ਦਾ ਤਿੰਨ ਰੋਜ਼ਾ ਭਾਰਤ ਦੌਰਾ ਅੱਜ ਤੋਂ
Advertisement

ਕੋਲੰਬੋ, 14 ਦਸੰਬਰ
ਸ੍ਰੀਲੰਕਾ ਦੇ ਰਾਸ਼ਟਰਪਤੀ ਅਨੂਰਾ ਕੁਮਾਰ ਦਿਸਾਨਾਇਕੇ ਐਤਵਾਰ ਤੋਂ ਭਾਰਤ ਦੇ ਤਿੰਨ ਦਿਨਾ ਦੌਰਾ ਸ਼ੁਰੂ ਕਰਨਗੇ। ਅਹੁਦਾ ਸੰਭਾਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਦਿਸਾਨਾਇਕ 15 ਤੋਂ 17 ਦਸੰਬਰ ਤੱਕ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਦਿਸਾਨਾਇਕ ਦੇ ਨਾਲ ਵਿਦੇਸ਼ ਮੰਤਰੀ ਵਿਜਿਤਾ ਹੇਰਥ ਅਤੇ ਉਪ ਵਿੱਤ ਮੰਤਰੀ ਅਨਿਲ ਜਯੰਤਾ ਫਰਨਾਂਡੋ ਵੀ ਹੋਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਦੱਸਿਆ ਕਿ ਦਿਸਾਨਾਇਕ ਦੀ ਭਾਰਤ ਯਾਤਰਾ ਤੋਂ ਦੋਵਾਂ ਦੇਸ਼ਾਂ ਦੇ ਬਹੁਪੱਖੀ ਅਤੇ ਆਪਸੀ ਲਾਹੇਵੰਦ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਉਮੀਦ ਹੈ। ਉਨ੍ਹਾਂ ਨੂੰ 23 ਸਤੰਬਰ ਨੂੰ ਸ੍ਰੀਲੰਕਾ ਦਾ ਰਾਸ਼ਟਰਪਤੀ ਚੁਣਿਆ ਗਿਆ ਸੀ। -ਪੀਟੀਆਈ

Advertisement

Advertisement
Advertisement
Author Image

Advertisement