ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ ਦਿੱਤੇ

05:43 PM Aug 22, 2024 IST

ਕੋਲੰਬੋ, 22 ਅਗਸਤ
ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਨ ’ਤੇ ਸ੍ਰੀਲੰਕਾ ਸਰਕਾਰ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਕੌਂਸਲ ਚੋਣਾਂ ਜਿੰਨੀ ਛੇਤੀ ਹੋ ਸਕੇ ਕਰਵਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਇਹ ਫੈਸਲਾ ਵਿਰੋਧੀ ਧਿਰਾਂ ਅਤੇ ਸਿਵਲ ਸੁਸਾਇਟੀ ਗਰੁੱਪਾਂ ਵੱਲੋਂ ਦਾਇਰ ਚਾਰ ਮੌਲਿਕ ਅਧਿਕਾਰ ਪਟੀਸ਼ਨਾਂ ਦੇ ਜਵਾਬ ਵਿੱਚ ਦਿੱਤਾ ਹੈ। 340 ਤੋਂ ਵੱਧ ਸਥਾਨਕ ਕੌਂਸਲਾਂ ਦੀਆਂ ਚੋਣਾਂ ਪਿਛਲੇ ਸਾਲ ਦੇ ਸ਼ੁਰੂ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। -ਪੀਟੀਆਈ

Advertisement

Advertisement
Advertisement