ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀਨਗਰ: ਅਤਿਵਾਦੀ ਹਮਲਿਆਂ ’ਚ ਸਾਬਕਾ ਸਰਪੰਚ ਦੀ ਮੌਤ ਤੇ ਸੈਲਾਨੀ ਜੋੜਾ ਜ਼ਖ਼ਮੀ

11:37 PM May 18, 2024 IST

ਸ੍ਰੀਨਗਰ, 18 ਮਈ
ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਅੱਜ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਇੱਕ ਸਾਬਕਾ ਸਰਪੰਚ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਐਜਾਜ਼ ਅਹਿਮਦ ਸ਼ੇਖ ਵਜੋਂ ਹੋਈ ਹੈ। ਇਸੇ ਦੌਰਾਨ ਅਤਿਵਾਦੀਆਂ ਨੇ ਅੱਜ ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਸੈਲਾਨੀ ਕੈਂਪ ’ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ’ਚ ਰਾਜਸਥਾਨ ਤੋਂ ਆਇਆ ਜੋੜਾ ਜ਼ਖ਼ਮੀ ਹੋ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਦੱਸਿਆ ਕਿ ਇਸ ਹਮਲੇ ’ਚ ਫਰਹਾ ਵਾਸੀ ਜੈਪੁਰ ਅਤੇ ਉਸ ਦਾ ਪਤੀ ਤਬਰੇਜ਼ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਾਇਆ ਗਿਆ ਹੈ।  -ਆਈਏਐੱਨਐੱਸ

Advertisement

Advertisement