For the best experience, open
https://m.punjabitribuneonline.com
on your mobile browser.
Advertisement

ਸ੍ਰੀਨਗਰ ਦੇ ਵਿਦਿਆਰਥੀਆਂ ਵੱਲੋਂ ਪੀਏਯੂ ਦਾ ਦੌਰਾ

09:08 AM Dec 14, 2023 IST
ਸ੍ਰੀਨਗਰ ਦੇ ਵਿਦਿਆਰਥੀਆਂ ਵੱਲੋਂ ਪੀਏਯੂ ਦਾ ਦੌਰਾ
ਪੀਏਯੂ ਦੇ ਮਾਹਿਰਾਂ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਵਿਦਿਆਰਥੀ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਦਸੰਬਰ
ਸ੍ਰੀਨਗਰ ਦੀ ਸ਼ੇਰੇ ਕਸ਼ਮੀਰ ਖੇਤੀ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀਏਯੂ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦਾ ਦੌਰਾ ਕੀਤਾ। ਇਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੇ ਵਿਭਾਗ ਵੱਲੋਂ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਅਪਣਾਈਆਂ ਜਾਣ ਵਾਲੀਆਂ ਤਕਨੀਕਾਂ ਨੂੰ ਦੇਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਭੋਜਨ ਉਦਯੋਗ ਬਿਜ਼ਨਸ ਇੰਨਕੁਬੇਸ਼ਨ ਸੈਂਟਰ ਵਿਚ ਡਾ. ਹਨੂੰਮਾਨ ਬੋਬੜੇ ਨੇ ਵਿਦਿਆਰਥੀਆਂ ਨੇ ਪ੍ਰੋਸੈਸਿੰਗ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੋਇਆ ਦੁੱਧ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਨੂੰ ਉਤਪਾਦਨ ਪ੍ਰਕਿਰਿਆ ਦੇ ਹਰ ਪੜਾਅ ਬਾਰੇ ਦੱਸਿਆ ਗਿਆ। ਉੱਚ ਪੱਧਰ ਦੇ ਸੋਇਆਬੀਨ ਦੀ ਚੋਣ ਤੋਂ ਲੈ ਕੇ ਉਤਪਾਦ ਤਿਆਰ ਕਰਨ ਤੱਕ ਦੀ ਜਾਣਕਾਰੀ ਪਸਾਰ ਮਾਹਿਰ ਡਾ. ਅਰਸ਼ਦੀਪ ਸਿੰਘ ਨੇ ਦਿੱਤੀ। ਇਸ ਤੋਂ ਪਹਿਲਾਂ ਵਿਭਾਗ ਦੇ ਮੁਖੀ ਡਾ. ਸਵਿਤਾ ਸ਼ਰਮਾ ਨੇ ਇਨ੍ਹਾਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

Advertisement

Advertisement
Author Image

Advertisement
Advertisement
×