ਐੱਸਆਰਐੱਸ ਵਿਦਿਆਪੀਠ ਵਿੱਚ ਸਾਲਾਨਾ ਸਮਾਗਮ ਕਰਵਾਇਆ
ਸੁਭਾਸ਼ ਚੰਦਰ
ਸਮਾਣਾ, 2 ਦਸੰਬਰ
ਐੱਸਆਰਐੱਸ ਵਿਦਿਆਪੀਠ ਸਮਾਣਾ ਵਿੱਚ ਕਾਰਨੀਵਲ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕੌਮੀ ਗੀਤ ਨਾਲ ਹੋਈ। ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸਕੂਲ ਮੈਨੇਜਮੈਂਟ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਛੁਪੀ ਕਲਾ ਨੂੰ ਉਜਾਗਰ ਕਰਦੇ ਹਨ। ਜਾਣਕਾਰੀ ਅਨੁਸਾਰ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਇਸ ਮਗਰੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਗਿੱਧਾ, ਭੰਗੜਾ, ਡਾਂਡੀਆ ਅਤੇ ਹੋਰ ਕਈ ਤਰ੍ਹਾਂ ਦੇ ਨਾਚ ਪੇਸ਼ ਕਰ ਕੇ ਦਰਸ਼ਕਾਂ ਨੂੰ ਕੀਲ ਦਿੱਤਾ। ਵਿਦਿਆਰਥੀਆਂ ਵੱਲੋਂ ਕਾਰਨੀਵਲ ਵਿੱਚ ਖਾਣ-ਪੀਣ ਦੀਆਂ ਸਟਾਲਾਂ ਤੋਂ ਇਲਾਵਾ ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਸਿੰਗਲਾ, ਸੈਕਟਰੀ ਲਲਿਤ ਸਿੰਗਲਾ ਤੇ ਪ੍ਰਿੰਸੀਪਲ ਮਿਲੀ ਬੋਸ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।