ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਜੀਪੀਸੀ ਚੋਣਾਂ: ਯੋਗ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਦੀ ਮੰਗ

08:35 AM Aug 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਇੱਕ ਵਫ਼ਦ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸਐੱਸ ਸਾਰੋਂ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ’ਚ ਯੋਗ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇ।
ਸ੍ਰੀ ਧਾਮੀ ਨੇ ਜਸਟਿਸ ਐੱਸਐੱਸ ਸਾਰੋਂ ਨੂੰ ਪੱਤਰ ਸੌਂਪ ਕੇ ਸਰਕਾਰੀ ਅਧਿਕਾਰੀਆਂ ਵੱਲੋਂ ਵੋਟਾਂ ਬਣਾਉਣ ਸਮੇਂ ਨਿਯਮਾਂ ਦੀ ਅਣਦੇਖੀ ਕਰਦਿਆਂ ਬਿਨਾਂ ਤਸਦੀਕ ਕੀਤੇ ਗਲਤ ਵੋਟਾਂ ਬਣਾਉਣ ਦੇ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਗੈਰ-ਸਿੱਖ ਅਤੇ ਪਤਿਤ ਸਿੱਖਾਂ ਦੀਆਂ ਵੋਟਾਂ ਬਣਨ ਤੋਂ ਰੋਕਣ ਦੀ ਵੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟਰੇਸ਼ਨ ਵਾਸਤੇ ਤੈਅ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਸਰਕਾਰੀ ਅਧਿਕਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿੱਚੋਂ ਨਾਂ ਚੁੱਕ ਕੇ ਵੋਟਾਂ ਬਣਾ ਰਹੇ ਹਨ, ਜਿਸ ਨਾਲ ਸਾਬਤ ਸੂਰਤ ਸਿੱਖ ਵਾਲੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ। ਕਮਿਸ਼ਨਰ ਨੂੰ ਸੌਂਪੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਗਈ ਹੈ ਕਿ ਸਿੱਖ ਤੇ ਸਾਬਤ ਸੂਰਤ ਵੋਟਰਾਂ ਤੱਕ ਪਹੁੰਚ ਨੂੰ ਯਕੀਨੀ ਕਰਨ ਲਈ ਆਦੇਸ਼ ਦਿੱਤੇ ਜਾਣ।

Advertisement

Advertisement