For the best experience, open
https://m.punjabitribuneonline.com
on your mobile browser.
Advertisement

ਐੱਸਐੱਸਪੀ ਬਠਿੰਡਾ ਨੇ ਥਾਣੇ ਦੀ ਚੈਕਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ

01:26 PM Dec 09, 2023 IST
ਐੱਸਐੱਸਪੀ ਬਠਿੰਡਾ ਨੇ ਥਾਣੇ ਦੀ ਚੈਕਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ
Advertisement

ਮਨੋਜ ਸ਼ਰਮਾ
ਬਠਿੰਡਾ, 9 ਦਸੰਬਰ
ਬਠਿੰਡਾ ਦੇ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਅਤੇ ਐੱਸਪੀ ਸਿਟੀ ਬਠਿੰਡਾ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਸਬ ਡਿਵੀਜ਼ਨ ਸਿਟੀ-2 ਦੇ ਅਧੀਨ ਥਾਣਾ ਸਿਵਲ ਲਾਈਨ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਮੁੱਖ ਅਫਸਰ ਥਾਣਾ ਨੂੰ ਇਹ ਹਦਾਇਤ ਕੀਤੀ ਗਈ ਕਿ ਸੀਨੀਅਰ ਅਫਸਰਾਂ ਵੱਲੋਂ ਦਿੱਤੇ ਗਏ ਹੁਕਮ ਆਪਣੇ ਸਟਾਫ ਨੂੰ ਰੋਜ਼ ਸੁਣਾਏ ਜਾਣ ਅਤੇ ਇਸ ਤੋਂ ਬਾਅਦ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਥਾਣੇ ਵਿੱਚ ਥਾਣੇ ਦੇ ਰਿਕਾਰਡ ਨੂੰ ਦਰੁਸਤ ਅਤੇ ਸਹੀ ਕੀਤਾ ਜਾਵੇ। ਇਸ ਤੋਂ ਇਲਾਵਾ 6 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਲਟਕੇ ਕੇਸਾਂ ਦਾ ਜਲਦੀ ਨਿਪਟਾਰਾ ਕਰਕੇ ਮਹੀਨਾਵਾਰੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ।

Advertisement

Advertisement
Author Image

Advertisement
Advertisement
×