ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵਦੀਪ ਜਲਵੇੜਾ ਦੀ ਰਿਹਾਈ ਲਈ ਐੱਸਐੱਸਪੀ ਦਫ਼ਤਰ ਘੇਰਨ ਦਾ ਐਲਾਨ

11:16 AM Jul 08, 2024 IST
ਪਿੰਡ ਪੰਜੂਆਣਾ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ ਆਗੂ।

ਨਿੱਜੀ ਪੱਤਰ ਪ੍ਰੇਰਕ/ਪੱਤਰ ਪਰਕ
ਸਿਰਸਾ/ਏਲਨਾਬਾਦ, 7 ਜੁਲਾਈ
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਪਿੰਡ ਪੰਜੂਆਣਾ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ 17 ਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਕਿਸਾਨ ਜਥੇਬੰਦੀਆਂ ਵੱਲੋਂ ਘੇਰਾਓ ਕੀਤਾ ਜਾਵੇਗਾ ਜਿਸ ਵਿੱਚ ਸਿਰਸਾ ਤੋਂ ਵੱਡੀ ਗਿਣਤੀ ’ਚ ਕਿਸਾਨ ਪੁੱਜਣਗੇ। ਇਸ ਸਬੰਧੀ ਕਿਸਾਨਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ। ਸ੍ਰੀ ਔਲਖ ਨੇ ਦੱਸਿਆ ਕਿ ਕਿਸਾਨ ਮੰਗਾਂ ਦੇ ਹੱਕ ’ਚ 13 ਫਰਵਰੀ ਤੋਂ ਸ਼ੰਭੂ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਰਾਜਸਥਾਨ ਵਿੱਚ ਪੱਕਾ ਮੋਰਚੇ ਤਹਿਤ ਧਰਨੇ ਦਿੱਤੇ ਜਾ ਰਹੇ ਹਨ ਕਿਉਂਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਆਪਣੀ ਰਾਜਧਾਨੀ ਦਿੱਲੀ ਜਾਣ ਤੋਂ ਰੋਕਣ ਲਈ ਹਰ ਹੱਥਕੰਡੇ ਵਰਤੇ, ਜ਼ਹਿਰੀਲੀ ਅੱਥਰੂ ਗੈਸ, ਇੰਜੈਕਟਰ ਮੋਰਟਾਰ, ਗੋਲੀਆਂ ਚਲਾਈਆਂ ਜਿਸ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ। ਪੰਜ ਕਿਸਾਨਾਂ ਦੀਆਂ ਅੱਖਾਂ ਚਲੀਆਂ ਗਈਆਂ, 433 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਸਰਕਾਰ ਦੇ ਜ਼ੁਲਮਾਂ ਦਾ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ। ਹਰਿਆਣਾ ਪੁਲੀਸ ਨੇ ਤਿੰਨ ਕਿਸਾਨਾਂ ਅਨੀਸ਼ ਖਟਕੜ, ਨਵਦੀਪ ਜਲਵੇੜਾ, ਗੁਰਕੀਰਤ ਸਿੰਘ ਵਿਰੁੱਧ ਝੂਠੇ ਮੁਕੱਦਮੇ ਦਰਜ ਕਰਕੇ ਮਾਰਚ ਵਿੱਚ ਗ੍ਰਿਫਤਾਰ ਕਰ ਲਿਆ ਸੀ ਜਿਨ੍ਹਾਂ ਵਿੱਚੋਂ ਦੋ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਨਵਦੀਪ ਸਿੰਘ ਹਾਲੇ ਤੱਕ ਛੱਡਿਆ ਨਹੀਂ ਗਿਆ। ਔਲਖ ਨੇ ਕਿਹਾ ਕਿ ਨਵਦੀਪ ਜਲਵੇੜਾ ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੀ ਅਗਵਾਈ ਕਰਦਾ ਹੈ, ਇਸ ਲਈ ਹਰਿਆਣਾ ਪੁਲੀਸ ਨੇ ਜਾਣਬੁੱਝ ਕੇ ਉਸ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ 17 ਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਾ ਦਫ਼ਤਰ ਘੇਰਿਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ’ਚ ਕਿਸਾਨ ਸ਼ਿਰਕਤ ਕਰਨਗੇ। ਇਸ ਮੌਕੇ ਹਰਚਰਨ ਸਿੰਘ, ਸੁਖਵਿੰਦਰ ਸਿੰਘ, ਬੱਗਾ ਸਿੰਘ, ਭੋਲਾ ਸਿੰਘ, ਕੁਲਤਾਰ ਸਿੰਘ, ਰਾਣਾ ਸਿੰਘ, ਰਤਨ ਸਿੰਘ, ਤ੍ਰਿਲੋਚਨ ਸਿੰਘ, ਪਰਵਿੰਦਰ ਸਿੰਘ, ਵਰਿੰਦਰ ਸਿੰਘ ਤੇ ਹੋਰ ਮੌਜੂਦ ਸਨ।

Advertisement

Advertisement