ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਕਤਲ ਕੇਸਾਂ ਦੇ ਪਰਿਵਾਰਾਂ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ

06:48 AM Jul 26, 2024 IST
ਐੱਸਐੱਸਪੀ ਦਫ਼ਤਰ ਬਟਾਲਾ ਅੱਗੇ ਧਰਨਾ ਦਿੰਦੇ ਹੋਏ ਦੋਵਾਂ ਪੀੜਤ ਪਰਿਵਾਰਾਂ ਦੇ ਮੈਂਬਰ।

ਹਰਜੀਤ ਸਿੰਘ ਪਰਮਾਰ
ਬਟਾਲਾ, 25 ਜੁਲਾਈ
ਲੰਘੇ ਦਿਨੀਂ ਸਥਾਨਕ ਭਾਈਆਂ ਵਾਲੀ ਗਲੀ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਰਹੀਮਾਬਾਦ ਵਿੱਚ ਕਤਲ ਕੀਤੀ ਗਈ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਐੱਸਐੱਸਪੀ ਦਫ਼ਤਰ ਬਟਾਲਾ ਅੱਗੇ ਧਰਨਾ ਦਿੱਤਾ। ਬਟਾਲਾ ਪੁਲੀਸ ਦੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਪਿੱਛੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਬਟਾਲਾ ਦੀ ਭਾਈਆਂ ਵਾਲੀ ਗਲੀ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਮ੍ਰਿਤਕ ਨੌਜਵਾਨ ਯੁੱਧਵੀਰ ਉਰਫ਼ ਯੋਧਾ ਦੇ ਪਿਤਾ ਸਤਪਾਲ ਨੇ ਦੱਸਿਆ ਕਿ 23 ਜੁਲਾਈ ਨੂੰ ਕੁੱਝ ਨੌਜਵਾਨਾਂ ਨੇ ਉਸ ਦੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਅਤੇ ਉਸ ਦੇ ਦੋਸਤ ਰਾਹੁਲ ਨੂੰ ਦਾਤਰ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਤਿੰਨ ਦਿਨ ਬੀਤਣ ਮਗਰੋਂ ਵੀ ਪੁਲੀਸ ਇੱਕ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਜਿਸ ਕਰਕੇ ਉਨ੍ਹਾਂ ਨੇ ਧਰਨਾ ਲਾਇਆ ਹੈ। ਇਸੇ ਦੌਰਾਨ ਹੀ ਇੱਕ ਹੋਰ 0ਕਤਲ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਕਰਦਿਆਂ ਪਿੰਡ ਰਹੀਮਾਬਾਦ ਦੇ ਪੀੜਤ ਪਰਿਵਾਰ ਵੱਲੋਂ ਵੀ ਉੱਥੇ ਆ ਕੇ ਧਰਨਾ ਲਾ ਦਿੱਤਾ ਗਿਆ। ਗੁਰਦੀਪ ਸਿੰਘ ਵਾਸੀ ਰਹੀਮਾਬਾਦ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਉਸ ਦੀ ਮਾਤਾ ਹਰਜੀਤ ਕੌਰ ਅਤੇ ਭਰਾ ’ਤੇ ਟਰੈਕਟਰ ਚੜ੍ਹਾ ਦਿੱਤਾ ਸੀ। ਇਸ ਕਾਰਨ ਉਸ ਦੀ ਮਾਤਾ ਹਰਜੀਤ ਕੌਰ ਦੀ ਮੌਤ ਹੋ ਗਈ ਸੀ ਜਦ ਕਿ ਭਰਾ ਜ਼ਖਮੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਕਈ ਵਾਰ ਬਟਾਲਾ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਧਰਨਾ ਲਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਡੀਐੱਸਪੀ ਸਿਟੀ ਏਡੀ ਸਿੰਘ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਪੁਲੀਸ ਆਪਣਾ ਕੰਮ ਕਰ ਰਹੀ ਹੈ। ਬਟਾਲਾ ਵਿੱਚ ਹੋਏ ਗੋਲੀ ਕਾਂਡ ਦੀ ਜਾਂਚ ਲਈ ਸੀਸੀਟੀਵੀ ਫੁਟੇਜ਼ ਖੰਗਾਲੇ ਜਾ ਰਹੇ ਹਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਲੋਕੇਸ਼ਨ ਟਰੇਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਰਹੀਮਾਬਾਦ ਵਾਲੇ ਕੇਸ ਵਿੱਚ ਵੀ ਪੁਲੀਸ ਆਪਣੀ ਕਾਰਵਾਈ ਕਰ ਰਹੀ ਹੈ।

Advertisement

Advertisement