ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਤਾਰਪੁਰ ’ਚ ਸਟੇਡੀਅਮ ਬਣਾਇਆ ਜਾਵੇਗਾ: ਕੈਬਨਿਟ ਮੰਤਰੀ

06:33 PM Jun 23, 2023 IST

ਪੱਤਰ ਪ੍ਰੇਰਕ

Advertisement

ਕਰਤਾਰਪੁਰ, 11 ਜੂਨ

ਕਰਤਾਰਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਨੋਰਥ ਨਾਲ ਜਲਦ ਹੀ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਰਤਾਰਪੁਰ ਵਿਚ ਵਰਕਰਾਂ ਨੂੰ ਮਿਲਣੀ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਸੂਬਾ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਨੂੰ ਸਬ ਡਿਵੀਜ਼ਨ ਬਣਾਉਣ ਲਈ ਬੰਦ ਪਈਆਂ ਫਾਈਲਾਂ ਨੂੰ ਖੋਲ੍ਹ ਕੇ ਉਨ੍ਹਾਂ ਤੇ ਕਾਰਵਾਈ ਕਰਨ ਲਈ ਮੁੱਖ ਮੰਤਰੀ ਅੱਗੇ ਪੇਸ਼ ਕੀਤਾ ਜਾਵੇਗਾ। ਕਰਤਾਰਪੁਰ ਸ਼ਹਿਰ ਦੇ ਵਿਕਾਸ ਸਬੰਧੀ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੱਸ ਦੀ ਸਹੂਲਤ ਦੇਣ ਦੇ ਮਨੋਰਥ ਨਾਲ ਬੱਸ ਅੱਡੇ ਦੀ ਉਸਾਰੀ ਲਈ ਨਿਸ਼ਾਨਦੇਹੀ ਕਰਵਾ ਕੇ ਜਲਦ ਕੰਮ ਸ਼ੁਰੂ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ।

Advertisement

Advertisement