Staff Selection Commission implements Aadhaar-based authentication: ਐੱਸਐੱਸਸੀ ਵੱਲੋਂ ਆਪਣੀਆਂ ਭਰਤੀ ਪ੍ਰੀਖਿਆਵਾਂ ਲਈ ਆਧਾਰ-ਆਧਾਰਿਤ ਬਾਇਓਮੀਟ੍ਰਿਕ ਪ੍ਰਮਾਣਿਕਤਾ ਲਾਗੂ
ਨਵੀਂ ਦਿੱਲੀ, 20 ਅਪਰੈਲ
ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਸਐੱਸਸੀ) ਨੇ ਉਮੀਦਵਾਰਾਂ ਦੀ ਪਛਾਣ ਦੀ ਪੁਸ਼ਟੀ ਕਰਨ ਲਈ ਆਪਣੀਆਂ ਸਾਰੀਆਂ ਆਗਾਮੀ ਪ੍ਰੀਖਿਆਵਾਂ ਵਿੱਚ ਆਧਾਰ ਆਧਾਰਿਤ ਬਾਇਓਮੀਟ੍ਰਿਕ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਅਗਲੇ ਮਹੀਨੇ ਤੋਂ ਲਈਆਂ ਜਾਣ ਵਾਲੀਆਂ ਭਰਤੀ ਪ੍ਰੀਖਿਆਵਾਂ ਵਿੱਚ ਲਾਗੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਟਾਫ ਸਿਲੈਕਸ਼ਨ ਕਮਿਸ਼ਨ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਭਰਤੀ ਏਜੰਸੀਆਂ ਵਿੱਚੋਂ ਇੱਕ ਹੈ ਜਿਸ ਦਾ ਮੁੱਖ ਆਦੇਸ਼ ਵੱਖ-ਵੱਖ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਗੈਰ-ਗਜ਼ਟਿਡ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕਰਨਾ ਹੈ। ਕਮਿਸ਼ਨ ਨੇ ਆਪਣੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਆਧਾਰ ਆਧਾਰਿਤ ਬਾਇਓਮੀਟ੍ਰਿਕ ਪ੍ਰਮਾਣਿਕਤਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਅਨੁਸਾਰ, ਉਮੀਦਵਾਰ ਆਨਲਾਈਨ ਰਜਿਸਟ੍ਰੇਸ਼ਨ ਵੇਲੇ ਆਧਾਰ ਕਾਰਡ ਨੂੰ ਅਪਲੋਡ ਕਰਨਗੇ। ਕਮਿਸ਼ਨ ਨੇ ਜਨਤਕ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਪ੍ਰੀਖਿਆਵਾਂ ਲਈ ਆਨਲਾਈਨ ਅਰਜ਼ੀ ਫਾਰਮ ਭਰਨ ਸਮੇਂ ਉਮੀਦਵਾਰ ਆਪਣੇ ਆਧਾਰ ਨੂੰ ਵੀ ਅਪਲੋਡ ਕਰਨਗੇ। ਐਸਐਸਸੀ ਨੇ ਕਿਹਾ ਕਿ ਆਧਾਰ ਪ੍ਰਮਾਣਿਕਤਾ ਸਵੈ-ਇੱਛੁਕ ਹੈ ਅਤੇ ਇਹ ਪ੍ਰੀਖਿਆ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਸੌਖ ਨੂੰ ਉਤਸ਼ਾਹਿਤ ਕਰਨ ਲਈ ਹੈ। ਆਧਾਰ 12-ਅੰਕਾਂ ਦਾ ਨੰਬਰ ਹੈ ਜੋ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਵਲੋਂ ਬਾਇਓਮੀਟ੍ਰਿਕ ਅਤੇ ਜਨਸੰਖਿਆ ਡੇਟਾ ਦੇ ਆਧਾਰ ’ਤੇ ਜਾਰੀ ਕੀਤਾ ਜਾਂਦਾ ਹੈ। ਇਸ ਪ੍ਰਣਾਲੀ ਜ਼ਰੀਏ ਪਛਾਣ ਨਾਲ ਜਾਅਲੀ ਉਮੀਦਵਾਰ ਪ੍ਰੀਖਿਆ ਨਹੀਂ ਦੇ ਸਕਣਗੇ।