ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਵਿੱਚ ਨਾਟਕ ‘ਗਿੱਲੀ ਮਿੱਟੀ’ ਦਾ ਮੰਚਨ

06:54 AM Sep 17, 2024 IST
ਕਲਾਕਾਰਾਂ ਦਾ ਸਨਮਾਨ ਕਰਦੀ ਹੋਈ ਕਾਲਜ ਦੀ ਪ੍ਰਬੰਧਕ ਕਮੇਟੀ। ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 16 ਸਤੰਬਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿੱਚ ਕਾਲਜ ਦੇ ਐੱਨਐੱਸਐੱਸ ਵਿਭਾਗ ਵੱਲੋਂ ਅੱਜ ‘ਲੋਕ ਕਲਾ ਮੰਚ’ ਮਜੀਠਾ ਦੇ ਸਹਿਯੋਗ ਨਾਲ ਨਾਟਕ ‘ਗਿੱਲੀ ਮਿੱਟੀ’ ਦਾ ਮੰਚਨ ਕੀਤਾ ਗਿਆ। ਇਹ ਨਾਟਕ ਗੁਰਮੇਲ ਸ਼ਾਮਨਗਰ ਵੱਲੋਂ ਲਿਖਿਆ ਤੇ ਨਿਰਦੇਸ਼ਿਤ ਕੀਤਾ ਗਿਆ ਹੈ। ਨਾਟਕ ਰਾਹੀਂ ਦੱਸਿਆ ਗਿਆ ਕਿ ਨੌਜਵਾਨ ਪੀੜ੍ਹੀ ਉਸ ਗਿੱਲੀ ਮਿੱਟੀ ਸਮਾਨ ਹੈ ਜਿਸ ਨੂੰ ਜਿਵੇਂ ਢਾਲਿਆ ਜਾ ਸਕਦਾ ਹੈ। ਮੌਜੂਦਾ ਸਮੇਂ ਵਿੱਚ ਸੋਸ਼ਲ ਮੀਡੀਆ ਅਤੇ ਸਮਾਜ ਨੇ ਆਪਣੇ ਫ਼ਾਇਦੇ ਲਈ ਨੌਜਵਾਨ ਪੀੜ੍ਹੀ ਨੂੰ ਜਿਹੜੇ ਰਾਹ ਉੱਤੇ ਤੋਰ ਦਿੱਤਾ ਹੈ ਉਸ ਉੱਪਰ ਚਲਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਕਾਲਜ ਦੀ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਪੀੜੀ ਨੂੰ ਸੱਚ ਦਾ ਅਹਿਸਾਸ ਕਰਵਾਉਣਾ ਚਾਹੀਦਾ ਹੈ ਜਿਸ ਨਾਲ ਉਹ ਦਿਖਾਵੇ ਵਾਲੀ ਜ਼ਿੰਦਗੀ ਨਾਲੋਂ ਹਟ ਕੇ ਚੰਗੀਆਂ ਕਦਰਾਂ ਕੀਮਤਾਂ ਆਪਣਾ ਕੇ ਕਾਮਯਾਬ ਜੀਵਨ ਜੀਅ ਸਕਦੇ ਹਨ| ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਬੀਰ ਸਿੰਘ ਅਤੇ ਅਧਿਆਪਕ ਡਾ. ਪਰਮਜੀਤ ਸਿੰਘ ਮੀਸ਼ਾ ਵੱਲੋਂ ਕਲਾਕਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement