ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਟਕ ਮੇਲੇ ਦੇ ਦੂਜੇ ਦਿਨ ‘ਵਿਕਾਸ ਦਾ ਬੰਬ’ ਦਾ ਮੰਚਨ

07:14 AM Jul 01, 2024 IST
ਨਾਟਕ ‘ਵਿਕਾਸ ਦਾ ਬੰਬ’ ਖੇਡਦੇ ਹੋਏ ਕਲਾਕਾਰ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 30 ਜੂਨ
ਇੱਥੇ ‘22ਵਾਂ ਸਮਰ ਥੀਏਟਰ ਫ਼ੈਸਟੀਵਲ’ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ (ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਨਾਟਕਵਾਲਾ, ਪਟਿਆਲਾ ਦੇ ਸਹਿਯੋਗ ਨਾਲ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਵਿੱਚ ਕਰਵਾਇਆ ਜਾ ਰਿਹਾ ਹੈ। ਮੇਲੇ ਦੇ ਦੂਜੇ ਦਿਨ ਜੀ ਇਰਵਾਨ ਵੱਲੋਂ ਲਿਖਿਆ ਅਤੇ ਐੱਸ ਗੁਰਸ਼ਰਨ ਸਿੰਘ ਦੁਆਰਾ ਪੰਜਾਬੀ ਵਿੱਚ ਅਨੁਵਾਦ ਕੀਤਾ ਨਾਟਕ ‘ਵਿਕਾਸ ਦਾ ਬੰਬ’ ਦਾ ਮੰਚਨ ਕੀਤਾ ਗਿਆ। ਅੰਕੁਰ ਸ਼ਰਮਾ ਵੱਲੋਂ ਨਿਰਦੇਸ਼ਤ ਇਹ ਨਾਟਕ ਯੂਥ ਥੀਏਟਰ, ਜਲੰਧਰ ਵੱਲੋਂ ਪੇਸ਼ ਕੀਤਾ ਗਿਆ। ਨਾਟਕ ਵਿੱਚ ਯੁੱਧ ਦੀ ਭਿਆਨਕਤਾ ਅਤੇ ਇਸ ਦੇ ਮਾੜੇ ਸਿੱਟਿਆਂ ਨੂੰ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ। ਘੰਟੇ ਦੀ ਇਸ ਨਾਟਕ ਦੀ ਪੇਸ਼ਕਾਰੀ ਵਿਸ਼ੇਸ਼ ਅਰੋੜਾ, ਅੰਕੁਰ ਸ਼ਰਮਾ ਅਤੇ ਅਰੁਣ ਨਿਰਵਾਣ ਵੱਲੋਂ ਖ਼ੂਬਸੂਰਤ ਢੰਗ ਨਾਲ ਕੀਤੀ ਗਈ। ਨਾਟਕ ਦੀ ਰੋਸ਼ਨੀ ਦਾ ਪ੍ਰਬੰਧ ਜੀਵਨ ਅਰੋੜਾ ਵੱਲੋਂ ਕੀਤਾ ਗਿਆ ਅਤੇ ਸੰਗੀਤ ਅਰਨਵ ਸ਼ਰਮਾ ਵੱਲੋਂ ਦਿੱਤਾ ਗਿਆ। ਨਾਟਕਵਾਲਾ ਦੇ ਨਿਰਦੇਸ਼ਕ ਰਾਜੇਸ਼ ਸ਼ਰਮਾ ਨੇ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

Advertisement
Advertisement