ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇ ਵਿੱਚ ਝੋਨੇ ਦੀ ਰੁਕੀ ਹੋਈ ਅਦਾਇਗੀ ਸ਼ੁਰੂ

07:37 AM Dec 13, 2023 IST

ਪੱਤਰ ਪ੍ਰੇਰਕ
ਮਾਨਸਾ, 12 ਦਸੰਬਰ
ਪੰਜਾਬ ਸਰਕਾਰ ਵੱਲੋਂ 21 ਨਵੰਬਰ ਤੋਂ ਬਾਅਦ ਕਿਸਾਨਾਂ ਵੱਲੋਂ ਵੇਚੇ ਗਏ ਝੋਨੇ ਦੀ ਜਿਹੜੀ ਅਦਾਇਗੀ ਰੁਕੀ ਪਈ ਸੀ, ਉਸ ਨੂੰ ਅੱਜ ਸੂਬੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣਾ ਆਰੰਭ ਦਿੱਤਾ ਗਿਆ ਹੈ। ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ 7 ਦਸੰਬਰ ਤੱਕ ਖਰੀਦੇ ਸਾਰੇ ਝੋਨੇ ਦਾ ਕਿਸਾਨਾਂ ਨੂੰ ਅਗਲੇ ਦੋ-ਤਿੰਨ ਦਿਨਾਂ ਤੱਕ ਭੁਗਤਾਨ ਕਰ ਦਿੱਤਾ ਜਾਵੇਗਾ। ਮਾਨਸਾ ਦੇ ਜ਼ਿਲ੍ਹਾ ਖੁਰਾਕ ਤੇ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦੇ ਹੋਏ ਝੋਨੇ ਦੀ ਰਾਸ਼ੀ ਦੇਣੀ ਆਰੰਭ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਜਿਹੜੇ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਨਹੀਂ ਸੀ ਪੁੱਜੀ, ਉਨ੍ਹਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੱਚੇ ਆੜ੍ਹਤੀਆਂ ਵੱਲੋਂ ਇਸ ਸਬੰਧੀ ਬਾਕਾਇਦਾ ਬਿਲ ਖਰੀਦ ਏਜੰਸੀਆਂ ਨੂੰ ਜਿਵੇਂ-ਜਿਵੇਂ ਭੇਜੇ ਗਏ ਹਨ, ਉਵੇਂ ਹੀ ਵਾਰੀ ਅਨੁਸਾਰ ਰਾਸ਼ੀ ਦਾ ਭੁਗਤਾਨ ਦੋ-ਤਿੰਨ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੈਸ਼ ਕਰੈਡਿਟ ਲਿਮਿਟ (ਸੀਸੀਐੱਲ) ਨਾ ਨਵਿਆਉਣ ਕਰਕੇ ਕੇਂਦਰ ਸਰਕਾਰ ਨੇ ਰਾਸ਼ੀ ਨਹੀਂ ਭੇਜੀ ਸੀ, ਹੁਣ ਇਹ ਰਾਸ਼ੀ ਆਉਣ ਕਾਰਨ ਕਿਸਾਨਾਂ ਦੇ ਖਾਤਿਆਂ ਵਿੱਚ ਪੈਣੀ ਆਰੰਭ ਹੋ ਗਈ ਹੈ। ਖੁਰਾਕ ਅਤੇ ਫੂਡ ਸਪਲਾਈ ਵਿਭਾਗ ਅਨੁਸਾਰ ਇਸ ਵਾਰ ਕਿਸਾਨਾਂ ਨੂੰ 39.911 ਕਰੋੜ ਰੁਪਏ ਦੀ ਇਹ ਰਾਸ਼ੀ ਜਾਰੀ ਕੀਤੀ ਗਈ ਸੀ, ਜਦੋਂ ਕਿ 40.653 ਕਰੋੜ ਰੁਪਏ ਦੇ ਬਾਕਾਇਦਾ ਬਿਲ ਜਮ੍ਹਾਂ ਹੋਏ ਸਨ ਅਤੇ ਵਿਚਾਲੇ ਰਹਿੰਦੀ ਰਾਸ਼ੀ ਦਾ ਭੁਗਤਾਨ ਲਮਕਿਆ ਪਿਆ ਸੀ, ਜਿਸ ਨੂੰ ਅੱਜ ਤੋਂ ਮਾਨਸਾ ਸਣੇ ਹੋਰਨਾਂ ਜ਼ਿਲ੍ਹਿਆਂ ਤੋਂ ਜਾਰੀ ਕਰਨਾ ਆਰੰਭ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਅੱਜ 25 ਨਵੰਬਰ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ, ਜਦੋਂਕਿ ਅਗਲੇ ਦਿਨਾਂ ਦੌਰਾਨ ਰਹਿੰਦੇ ਭੁਗਤਾਨ ਬਾਰੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ।

Advertisement

Advertisement