ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼

07:12 AM Jul 20, 2024 IST

ਚੰਡੀਗੜ੍ਹ (ਟਨਸ):

Advertisement

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਸ ਨੂੰ ਵੱਡੇ ਰਾਜਨੀਤਿਕ ਮੁੱਦਿਆਂ ’ਤੇ ਸੂਬਾ ਅਤੇ ਕੇਂਦਰ ਸਰਕਾਰਾਂ ਵਿਰੁੱਧ ਆਵਾਜ਼ ਉਠਾਉਣ ਲਈ ਸਜ਼ਾ ਦਿੱਤੀ ਗਈ ਹੈ ਤੇ ਉਸ ਨੂੰ ਜਮਹੂਰੀ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ।

Advertisement
Advertisement
Tags :
amritpal singhDibrugarh JailPunjabi News