ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਦੇ ਗੇਟ ਅੱਗੇ ਖੜ੍ਹੇ ਗੰਦੇ ਪਾਣੀ ਤੋਂ ਪਾੜ੍ਹੇ ਤੇ ਸਟਾਫ਼ ਪ੍ਰੇਸ਼ਾਨ

06:34 AM Apr 26, 2024 IST
ਸਕੂਲ ਦੇ ਗੇਟ ਅੱਗੇ ਖੜ੍ਹਾ ਦੂਸ਼ਿਤ ਪਾਣੀ ਦਿਖਾਉਂਦੇ ਹੋਏ ਪਿੰਡ ਵਾਸੀ।

ਜਗਮੋਹਨ ਸਿੰਘ
ਰੂਪਨਗਰ, 25 ਅਪਰੈਲ
ਇੱਥੋਂ ਨੇੜਲੇ ਪਿੰਡ ਕੋਟਲਾ ਨਿਹੰਗ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਮੇਨ ਗੇਟ ਅੱਗੇ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦਾ ਇਕੱਤਰ ਹੋਇਆ ਗੰਦਾ ਪਾਣੀ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲੀ ਮੁਖੀ ਜਸਪ੍ਰੀਤ ਕੌਰ ਅਤੇ ਪਿੰਡ ਵਾਸੀਆਂ ਸਾਬਕਾ ਥਾਣੇਦਾਰ ਨਛੱਤਰ ਸਿੰਘ, ਵਿਕਰਮ ਸਿੰਘ ਵਿੱਕੀ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਇਆ ਨਾਲਾ ਅਕਸਰ ਬੰਦ ਹੀ ਰਹਿੰਦਾ ਹੈ, ਜਿਸ ਕਾਰਨ ਬਦਬੂ ਭਰਿਆ ਦੂਸ਼ਿਤ ਪਾਣੀ ਅਕਸਰ ਸਕੂਲ ਦੇ ਮੇਨ ਗੇਟ ਅੱਗੇ ਇਕੱਤਰ ਹੋਇਆ ਰਹਿੰਦਾ ਹੈ। ਇਸ ਗੰਦੇ ਪਾਣੀ ਕਾਰਨ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਕਤ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।

Advertisement

Advertisement
Advertisement