ਕਾਲਜ ਤੇ ਸਕੂਲ ’ਚ ਸਪੋਰਟਸ ਮੀਟ ਦੀ ਸ਼ੁਰੂਆਤ
10:46 AM Oct 26, 2024 IST
ਸ਼ਾਹਕੋਟ:
Advertisement
ਮਾਤਾ ਸਾਹਿਬ ਕੌਰ ਖਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਿੱਚ ਅੱਜ ਕਮੇਟੀ ਦੇ ਪ੍ਰਝਧਾਨ ਬਲਦੇਵ ਸਿੰਘ ਚੱਠਾ ਅਤੇ ਜਨਰਲ ਸਕੱਤਰ ਡਾ. ਨਗਿੰਦਰ ਸਿੰਘ ਬਾਂਸਲ ਅਤੇ ਸਮੂੰਹ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸਾਲਾਨਾ ਸਪੋਰਟਸ ਮੀਟ ਦੀ ਸ਼ੁਰੂਆਤ ਬੜੀ ਹੀ ਧੂਮ-ਧਾਮ ਨਾਲ ਕੀਤੀ ਗਈ। ਇਸਦਾ ਉਦਘਾਟਨ ਬਲਵਿੰਦਰ ਸਿੰਘ ਚੱਠਾ (ਯੂ.ਕੇ) ਅਤੇ ਰਣਜੀਤ ਸਿੰਘ ਚੱਠਾ ਵੱਲੋਂ ਗੁਬਾਰੇ ਉਡਾ ਕੇ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਰੇਖਾ ਰਾਣੀ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਦਿਆਂ ਹਨ। ਖੇਡਾਂ ਨੂੰ ਸਫਲਤਾ ਪੂਰਵਕ ਸੰਪੰਨ ਕਰਵਾਉਣ ’ਚ ਵਾਲੀਬਾਲ ਕੋਚ ਬਲਕਾਰ ਸਿੰਘ ਮਲਸੀਆਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਕਾਲਜ ਪ੍ਰਿੰਸੀਪਲ ਪਰਵੀਨ ਕੌਰ ਨੇ ਸਭ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement