For the best experience, open
https://m.punjabitribuneonline.com
on your mobile browser.
Advertisement

ਵੱਖ-ਵੱਖ ਥਾਈਂ ਕਣਕ ਦੀ ਖ਼ਰੀਦ ਸ਼ੁਰੂ

07:43 AM Apr 16, 2024 IST
ਵੱਖ ਵੱਖ ਥਾਈਂ ਕਣਕ ਦੀ ਖ਼ਰੀਦ ਸ਼ੁਰੂ
ਕੁਲਾਣਾ ਵਿੱਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਦੇ ਹੋਏ ਜੈ ਸਿੰਘ ਸਿੱਧੂ।
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 15 ਅਪਰੈਲ
ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 275 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਬਰਨਾਲਾ ਵਿੱਚ ਕਣਕ ਦੀ ਫ਼ਸਲ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 101 ਪੱਕੇ ਅਤੇ 37 ਆਰਜ਼ੀ ਖਰੀਫ਼ ਕੇਂਦਰ ਸਥਾਪਤ ਕੀਤੇ ਗਏ ਹਨ ਜਿੱਥੇ ਕਿਸਾਨ ਆਪਣੀ ਜਿਣਸ ਵੇਚਣਗੇ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸੁੱਕੀ ਫਸਲ ਦੀ ਨਾਲੋ-ਨਾਲ ਖਰੀਦ ਕਰ ਕੇ ਤੈਅ ਸਮੇਂ ਦੇ ਵਿੱਚ ਵਿੱਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਨਾਲੋ-ਨਾਲ ਹੋ ਸਕੇ।ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬਰਿੰਦਰ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ।
ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਹਾੜ੍ਹੀ ਦੀ ਫ਼ਸਲ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਖਰੀਦ ਕੇਂਦਰ ਕੁਲਾਣਾ ਵਿੱਚ ਉਪ ਜ਼ਿਲ੍ਹਾ ਮੰਡੀ ਅਫ਼ਸਰ ਜੈ ਸਿੰਘ ਸਿੱਧੂ ਵੱਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਖਰੀਦ ਸਮੇਂ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੰੰਡੀਆਂ ਵਿੱਚ ਕਿਸਾਨਾਂ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਅਤੇ ਕਿਰਸਾਨੀ ਦੀ ਮਜ਼ਬੂਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਫਸਲ ਦੀ ਖ੍ਰੀਦ ਵੇਚ ਸਮੇਂ ਅਣਗਹਿਲੀ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਕਰਨ ਦੇ ਢਾਂਚੇ ਨੂੰ ਲਾਗੂ ਕਰਨ ਤਾਂ ਜੋ ਕਿਸਾਨ ਆਪਣੀ ਫਸਲ ਸਾਫ਼ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਬਿਨ੍ਹਾਂ ਕਿਸੇ ਮੁਸ਼ਕਿਲ ਤੋਂ ਤੁਰੰਤ ਖ੍ਰੀਦ ਕਰ ਸਕਣ।
ਉਨ੍ਹਾਂ ਕਿਹਾ ਕਿ ਬੁਢਲਾਡਾ ਮਾਰਕੀਟ ਅਧੀਨ ਮੁੱਖ ਯਾਰਡ ਸਮੇਤ 19 ਖਰੀਦ ਕੇਂਦਰਾਂ ਉੱਪਰ ਛਾਂ, ਪੀਣ ਵਾਲਾ ਪਾਣੀ, ਬਿਜਲੀ, ਸਫਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਇਸ ਮੌਕੇ ਮਾਰਕਫੈੱਡ ਦੇ ਅਧਿਕਾਰੀ ਹਰਪਾਲ ਸਿੰਘ, ਰਵਿੰਦਰ ਕੁਮਾਰ ਤੋਂ ਇਲਾਵਾ ਮੰਡੀ ਸੁਪਰਵਾਈਜ਼ਰ ਕੁਲਦੀਪ ਸਿੰਘ, ਕਿਸਾਨ ਬੂਟਾ ਸਿੰਘ, ਆੜ੍ਹਤੀ ਕੈਲਾਸ਼ ਚੰਦ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×