For the best experience, open
https://m.punjabitribuneonline.com
on your mobile browser.
Advertisement

ਕਿਲ੍ਹਾ ਮੁਬਾਰਕ ’ਚ ਸਰਦਖਾਨਾ ਦੀ ਪੁਨਰ ਸੁਰਜੀਤੀ ਦਾ ਕੰਮ ਸ਼ੁਰੂ ਕਰਵਾਇਆ

08:51 AM Mar 16, 2024 IST
ਕਿਲ੍ਹਾ ਮੁਬਾਰਕ ’ਚ ਸਰਦਖਾਨਾ ਦੀ ਪੁਨਰ ਸੁਰਜੀਤੀ ਦਾ ਕੰਮ ਸ਼ੁਰੂ ਕਰਵਾਇਆ
ਸਰਦਖਾਨੇ ਦੀ ਪੁਨਰ ਸੁਰਜੀਤੀ ਲਈ ਨੀਂਹ ਪੱਥਰ ਰੱਖਦੇ ਹੋਏ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 15 ਮਾਰਚ
ਪੰਜਾਬ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਲ੍ਹਾ ਮੁਬਾਰਕ ਵਿੱਚ ਸਰਦਖਾਨਾ ਦੀ ਸਾਂਭ ਸੰਭਾਲ ਤੇ ਪੁਨਰ ਸੁਰਜੀਤੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਅਤੇ ਦਰਬਾਰ ਹਾਲ ਦੀ ਲਾਈਟਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਦ ਖਾਨਾ ਦੀ ਪੁਨਰ ਸੁਰਜੀਤੀ ’ਤੇ 8 ਕਰੋੜ 15 ਲੱਖ ਰੁਪਏ ਦਾ ਖ਼ਰਚ ਆਵੇਗਾ ਜਿਸ ਵਿੱਚ 1300 ਵਰਗ ਮੀਟਰ ਦੇ ਖੇਤਰ ਦੀ ਰੀਸਟੋਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 8 ਕਰੋੜ ਰੁਪਏ ਦਰਬਾਰ ਹਾਲ, ਕਿਲ੍ਹੇ ਦਾ ਮੁੱਖ ਗੇਟ, ਕਿਲ੍ਹਾ ਅੰਦਰੂਨ ਤੇ ਰਣਵਾਸ ਦੇ ਸਾਹਮਣੇ ਦੇ ਹਿੱਸੇ ਦੀ ਲਾਈਟਿੰਗ ਕੀਤੀ ਗਈ ਹੈ। ਪੁਰਾਤਨ ਇਮਾਰਤ ਦੀ ਲਾਈਟਿੰਗ ਦਾ ਮਕਸਦ ਦੁਨੀਆ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਇਸ ਨੂੰ ਆਕਰਸ਼ਣ ਦਾ ਕੇਂਦਰ ਬਣਾਉਣਾ ਹੈ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸੈਰ ਸਪਾਟਾ ਸਨਅਤ ਨੂੰ ਵਿਕਸਤ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕੀਤਾ ਗਿਆ ਹੈ ਤੇ ਪਹਿਲੀ ਵਾਰ ਸੂਬੇ ਅੰਦਰ ਟੂਰਿਜ਼ਮ ਸਮਿਟ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2024-25 ਦੇ ਬਜਟ ਵਿੱਚ 166 ਕਰੋੜ ਰੁਪਏ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖੇ ਗਏ ਹਨ।
ਸਮਾਰੋਹ ਦੌਰਾਨ ਡਾਇਰੈਕਟਰ ਨੀਰੂ ਕਟਿਆਲ, ਕਰਨਲ ਜੇਵੀ, ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ, ਜੁਆਇੰਟ ਡਾਇਰੈਕਟਰ ਦਮਪ੍ਰੀਤ ਸਿੰਘ ਵਾਲੀਆ, ਐੱਸ.ਈ ਭੁਪਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×