ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰਕਸ਼ੀਲ ਸੁਸਾਇਟੀ ਦੀ ਸੂਬਾ ਕਮੇਟੀ ਦੀ ਮੀਟਿੰਗ

09:47 AM Aug 20, 2024 IST
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ।

ਪਰਸ਼ੋਤਮ ਬੱਲੀ
ਬਰਨਾਲਾ, 19 ਅਗਸਤ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸਥਾਨਕ ਤਰਕਸ਼ੀਲ ਭਵਨ ਬਰਨਾਲਾ ਵਿੱਚ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਵਿੱਚ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਅਕਤੂਬਰ ਮਹੀਨੇ ਦੇ ਦੂਜੇ ਹਫ਼ਤੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕੋਲਕਾਤਾ ਦੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਆਗੂਆਂ ਹੇਮ ਰਾਜ ਸਟੈਨੋ, ਸੁਮੀਤ ਅੰਮ੍ਰਿਤਸਰ ਅਤੇ ਰਾਮ ਸਵਰਨ ਲੱਖੇਵਾਲੀ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰ ਕੇ ਉਨ੍ਹਾਂ ਨੂੰ ਵਹਿਮਾਂ-ਭਰਮਾਂ ਤੇ ਹਰ ਤਰ੍ਹਾਂ ਦੇ ਅੰਧਵਿਸ਼ਵਾਸਾਂ ਤੋਂ ਮੁਕਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਤਰਕਸ਼ੀਲ਼ ਸੁਸਾਇਟੀ ਵਲੋਂ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਦੋ ਵੱਖ ਵੱਖ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਅਬਜ਼ੈਕਟਿਵ ਟਾਈਪ 100 ਪ੍ਰਸ਼ਨਾਂ ’ਤੇ ਆਧਾਰਤ ਪ੍ਰੀਖਿਆ ਲਈ ਜਾਵੇਗੀ। ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ, ਤਰਕਸ਼ੀਲ਼ ਕਿਤਾਬਾਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਆ ਜਾਵੇਗਾ।
ਇਸ ਮੌਕੇ ਸੂਬਾ ਕਮੇਟੀ ਆਗੂਆਂ ਅਜੀਤ ਪ੍ਰਦੇਸੀ, ਜਸਵਿੰਦਰ ਫਗਵਾੜਾ, ਜਸਵੰਤ ਮੁਹਾਲੀ, ਗੁਰਪ੍ਰੀਤ ਸ਼ਹਿਣਾ ਅਤੇ ਸੰਦੀਪ ਧਾਰੀਵਾਲ ਭੋਜਾ ਨੇ ਦੱਸਿਆ ਕਿ ਮਹਾਰਾਸ਼ਟਰ ਦੀ ਤਰਕਸ਼ੀਲ ਸੰਸਥਾ ਅੰਧ ਸ਼ਰਧਾ ਨਿਰਮੂਲਨ ਸੰਮਤੀ ਦੇ ਸੰਸਥਾਪਕ ਡਾ. ਨਰਿੰਦਰ ਦਾਭੋਲਕਰ ਦੀ ਯਾਦ ਨੂੰ ਸਮਰਪਿਤ ਵਿਗਿਆਨਕ ਚੇਤਨਾ ਪ੍ਰੋਗਰਾਮ 19 ਤੋਂ 26 ਅਗਸਤ ਦੇ ਹਫ਼ਤੇ ਦੌਰਾਨ ਪੰਜਾਬ ਦੇ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਪੰਜਾਬ ਦੇ ਵੱਖ ਜ਼ੋਨਾਂ ਦੇ ਆਗੂਆਂ ਮਾਸਟਰ ਪਰਮਵੇਦ ਸੰਗਰੂਰ, ਜਸਵੰਤ ਜੀਰਖ਼ ਲੁਧਿਆਣਾ, ਸੁਰਜੀਤ ਟਿੱਬਾ ਜਲੰਧਰ, ਰਾਮ ਕੁਮਾਰ ਪਟਿਆਲਾ, ਮਾਸਟਰ ਲੱਖਾ ਸਿੰਘ ਮਾਨਸਾ, ਰਾਜਵੰਤ ਬਾਗੜੀਆਂ ਅੰਮ੍ਰਿਤਸਰ ਤੇ ਸੁਖਵਿੰਦਰ ਗੋਗਾ ਨਵਾਂ ਸ਼ਹਿਰ ਨੇ ਦੱਸਿਆ ਕਿ ਸਮੁੱਚੇ ਚੇਤਨਾ ਪਰਖ਼ ਪ੍ਰੀਖਿਆ ਲਈ ਸਕੂਲੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਕਾਰਜ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

Advertisement

Advertisement