For the best experience, open
https://m.punjabitribuneonline.com
on your mobile browser.
Advertisement

ਪ੍ਰਦੇਸ਼ ਕਾਂਗਰਸ ਓਬੀਸੀ ਵਿਭਾਗ ਦਾ ਚੇਅਰਮੈਨ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

11:32 AM Apr 07, 2024 IST
ਪ੍ਰਦੇਸ਼ ਕਾਂਗਰਸ ਓਬੀਸੀ ਵਿਭਾਗ ਦਾ ਚੇਅਰਮੈਨ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਪਰੈਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿਭਾਗ ਦੇ ਚੇਅਰਮਮੈਨ ਰੇਸ਼ਮ ਸਿੰਘ ਸੱਗੂ ਨੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਅੱਜ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸੱਗੂ ਅਤੇ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਸ੍ਰੀ ਸੱਗੂ ਬੜੇ ਸੂਝਵਾਨ ਅਤੇ ਮਿਹਨਤੀ ਇਨਸਾਨ ਹਨ ਜਿਨ੍ਹਾਂ ਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਹ ਮਾਣ ਮਹਿਸੂਸ ਕਰ ਰਹੇ ਹਨ। ਇਹੋ ਜਿਹੇ ਆਗੂਆਂ ਦੀ ਪਾਰਟੀ ਕਦਰ ਕਰਦੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਸੱਗੂ ਅਤੇ ਸਾਥੀਆਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।‌
ਇਸ ਮੌਕੇ ਸ੍ਰੀ ਸੱਗੂ ਨੇ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦੇ ਬੇਲੋੜੇ ਦਖ਼ਲ ਤੋਂ ਨਾਰਾਜ਼ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ ਦੋ ਸਾਲ ਤੋਂ ਹਲਕਾ ਆਤਮ ਨਗਰ ’ਚ ਕੋਈ ਵੀ ਪਾਰਟੀ ਇੰਚਾਰਜ ਨਹੀਂ ਲਗਾ ਸਕੀ ਜਦਕਿ ਉਨ੍ਹਾਂ ਨੇ ਪਾਰਟੀ ਦੀ ਚੜ੍ਹਦੀਕਲਾ ਲਈ ਬਹੁਤ ਮਿਹਨਤ ਕੀਤੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਉਹ ਘਰ ਘਰ ਪਹੁੰਚਾਉਣਗੇ।

Advertisement

Advertisement
Author Image

sukhwinder singh

View all posts

Advertisement
Advertisement
×