ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾਈ ਕਨਵੈਨਸ਼ਨ

10:35 AM Aug 21, 2023 IST

ਪੱਤਰ ਪ੍ਰੇਰਕ
ਜਲੰਧਰ, 20 ਅਗਸਤ
ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਬੰਧੀ ’ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ‘ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਦੇ ਕੋਨੇ ਕੋਨੇ ’ਚੋਂ ਮੁਲਾਜ਼ਮ, ਪੈਨਸ਼ਨਰ, ਕੱਚੇ ਵਰਕਰ ਅਤੇ ਮਾਣ ਭੱਤਾ ਵਰਕਰਾਂ ਨੇ ਵਹੀਰਾਂ ਘੱਤ ਕੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਵਿੱਚ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਅਤੇ ਅਗਲੇ ਸੰਘਰਸ਼ਾਂ ਸਬੰਧੀ ਮਤਾ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਭਜਨ ਸਿੰਘ ਗਿੱਲ ਵੱਲੋਂ ਪੇਸ਼ ਕੀਤਾ ਗਿਆ। ਇਸ ਉੱਪਰ ਚਰਚਾ ਕਰਦਿਆਂ ਸਾਂਝੇ ਫਰੰਟ ਦੇ ਸੂਬਾਈ ਆਗੂਆਂ ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਵੀ ਗੰਭੀਰ ਨਹੀਂ ਹੈ।
ਸਾਂਝੇ ਫਰੰਟ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਦੁੱਗਣਾ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਸਮੂਹ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ। ਕਨਵੈਨਸ਼ਨ ਵਿੱਚ ਫੈਸਲਾ ਕੀਤਾ ਗਿਆ ਕਿ 10 ਤੋਂ 24 ਸਤੰਬਰ ਤੱਕ ਪੰਜਾਬ ਦੇ ਚਾਰ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ 10 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.,17 ਸਤੰਬਰ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 24 ਸਤੰਬਰ ਨੂੰ ਜਲੰਧਰ ਵਿਖੇ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ 24 ਸਤੰਬਰ ਨੂੰ ਹੀ ਮਲੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਕਨਵੈਨਸ਼ਨ ਵਿੱਚ ਸਾਂਝੇ ਫਰੰਟ ਵੱਲੋਂ 14 ਅਕਤੂਬਰ ਨੂੰ ਸੂਬਾਈ ਰੈਲੀ ਕਰਨ ਦੇ ਐਲਾਨ ਵੀ ਕੀਤਾ ਗਿਆ।

Advertisement

Advertisement