ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਵੱਲੋਂ ਮਨੀਪੁਰ ਹਿੰਸਾ ਮਾਮਲੇ ’ਚ ਮੁੜ ਵਸੇਬੇ ਦੀ ਨਿਗਰਾਨੀ ਲਈ 3 ਮਹਿਲਾ ਜੱਜਾਂ ਦੀ ਕਮੇਟੀ ਬਣਾਉਣ ਦਾ ਐਲਾਨ

03:07 PM Aug 07, 2023 IST

ਨਵੀਂ ਦਿੱਲੀ, 7 ਅਗਸਤ
ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ ਵਸੇਬੇ ਦੀ ਨਿਗਰਾਨੀ ਲਈ ਵੱਖ-ਵੱਖ ਹਾਈ ਕੋਰਟਾਂ ਦੀਆਂ ਤਿੰਨ ਸਾਬਕਾ ਮਹਿਲਾ ਜੱਜਾਂ ਦੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜੰਮੂ-ਕਸ਼ਮੀਰ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਗੀਤਾ ਮਿੱਤਲ ਤਿੰਨ ਮੈਂਬਰੀ ਕਮੇਟੀ ਦੀ ਚੇਅਰਪਰਸਨ ਹੋਵੇਗੀ। ਬੈਂਚ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਸ਼ਾਲਿਨੀ ਪੀ. ਜੋਸ਼ੀ ਅਤੇ ਜਸਟਿਸ (ਸੇਵਾਮੁਕਤ) ਆਸ਼ਾ ਮੈਨਨ ਕਮੇਟੀ ਦੀਆਂ ਮੈਂਬਰ ਹੋਣਗੀਆਂ। ਇਸ ਤੋਂ ਪਹਿਲਾਂ ਮਨੀਪੁਰ ਹਿੰਸਾ ਮਾਮਲੇ ’ਚ ਚੁੱਕੇ ਕਦਮਾਂ ਨਾਲ ਜੁੜੇ ਸੁਆਲਾਂ ਦੇ ਜੁਆਬ ਦੇਣ ਲਈ ਰਾਜ ਦੇ ਡੀਜੀਪੀ ਰਾਜੀਵ ਸਿੰਘ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਇਸ ਮੌਕੇ ਐੱਸਆਈਟੀ ਕਾਇਮ ਕਰਨ ਦੀ ਤਜਵੀਜ਼ ਦਾ ਜ਼ਿਕਰ ਕਰਦਿਆਂ ਅਟਾਰਨੀ ਜਨਰਲ ਨੇ ਕਿਹਾ ਕਿ ਮਨੀਪੁਰ ਸਰਕਾਰ ਸਥਿਤੀ ਨਾਲ ਬਹੁਤ ਹੀ ਸਮਝਦਾਰੀ ਨਾਲ ਨਜਿੱਠ ਰਹੀ ਹੈ।

Advertisement

 

Advertisement
Advertisement
Tags :
ਸੁਪਰੀਮ ਕੋਰਟ ਮਨੀਪੁਰ
Advertisement