ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਦਾ ਸੂਬਾਈ ਸਮਾਗਮ ਅੱਜ

08:47 AM Sep 15, 2024 IST
ਪਟਿਆਲਾ ਵਿੱਚ ਇੰਜਨੀਅਰ ਦਿਵਸ ਦੇ ਸਮਾਗਮ ਸਬੰਧੀ ਚਰਚਾ ਕਰਦੇ ਹੋਏ ਇੰਜਨੀਅਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਸਤੰਬਰ
ਇੰਜਨੀਅਰ ਦਿਵਸ ਮੌਕੇ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਪੰਜਾਬ ਵਲੋਂ ਸੂਬਾਈ ਚੇਅਰਮੈਨ ਕਰਮਜੀਤ ਸਿੰਘ ਬੀਹਲਾ ਦੀ ਅਗਵਾਈ ਹੇਠ 15 ਸਤੰਬਰ ਨੂੰ ਮਿਉਂਸਿਪਲ ਭਵਨ ਸੈਕਟਰ-35 ਚੰਡੀਗੜ੍ਹ ਦੇ ਆਡੀਟੋਰੀਅਮ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨਾਲ ਸਬੰਧਤ ਇੰਜਨੀਅਰ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੇ। ਕੌਂਸਲ ਦੇ ਬੁਲਾਰੇ. ਕਮਰਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਕੌਂਸਲ ਦੇ ਸੂਬਾਈ ਸਰਪ੍ਰਸਤ ਸੁਖਮਿੰਦਰ ਸਿੰਘ ਲਵਲੀ, ਚੇਅਰਮੈਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪਟਿਆਲਾ ਅਤੇ ਵਿੱਤ ਸਕੱਤਰ ਚਰਨਦੀਪ ਸਿੰਘ ਚਾਹਲ ਸਮੇਤ ਹੋਰ ਅਹੁਦੇਦਾਰਾਂ ਨੇ ਹੰਗਾਮੀ ਮੀਟਿੰਗ ਕੀਤੀ।
ਇਸ ਸਮਾਰੋਹ ਵਿਚ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ, ਅਫਸਰ ਅਤੇ ਹੋਰ ਨੁਮਾਇੰਦੇ ਸ਼ਾਮਲ ਹੋ ਰਹੇ ਹਨ। ਕਰਮਜੀਤ ਬੀਹਲਾ ਦਾ ਕਹਿਣਾ ਸੀ ਕਿ ਇਸ ਦੌਰਾਨ ਜਿੱਥੇ ਇੰਜਨੀਅਰ ਭਾਈਚਾਰੇ ਵਲੋਂ ਪੰਜਾਬ ਸਰਕਾਰ ਤੋਂ ਇੰਜਨੀਅਰ ਦਿਵਸ ਨੂੰ ਹਰ ਸਾਲ ਸਰਕਾਰੀ ਤੌਰ ’ਤੇ ਮਨਾਏ ਜਾਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ, ਉੱਥੇ ਹੀ ਇੰਜਨੀਅਰਾਂ ਦੀਆਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਮੰਗਾਂ ਵਿਚ ਪੈਟਰੋਲ ਭੱਤੇ ਦੀ ਬਹਾਲੀ ਅਤੇ ਤਰੱਕੀਆਂ ਦਾ ਕੋਟਾ ਵਧਾ ਕੇ 75 ਫੀਸਦੀ ਕਰਨ ਸਮੇਤ ਕਈ ਹੋਰ ਮੰਗਾਂ ਸ਼ਾਮਲ ਹਨ। ਇਸ ਮੀਟਿੰਗ ਵਿਚ ਗੁਰਵਿੰਦਰ ਸਿੰਘ ਸੀਵਰੇਜ ਬੋਰਡ, ਅਰਵਿੰਦ ਸੈਣੀ, ਦਸ਼ਰਥ ਜਾਖੜ, ਗੁਰਬਿੰਦਰ ਸਿੰਘ, ਕਮਰਜੀਤ ਮਾਨ, ਵਰਿੰਦਰ ਤਲਵੰਡੀ ਸਾਬੋ, ਸੁਖਜਿੰਦਰ ਸਿੰਘ, ਕੰਵਲਜੀਤ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸ਼ਾਮਲ ਸਨ।

Advertisement

Advertisement