ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਓ ਬੱਜਰ ਸਿੰਘ ਰਾਠੌਰ ਨੂੰ ਸਮਰਪਿਤ ਸੂਬਾ ਪੱਧਰੀ ਸੰਮੇਲਨ

06:24 AM Sep 02, 2024 IST
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਮਿਹਰ ਸਿੰਘ
ਕੁਰਾਲੀ, 1 ਸਤੰਬਰ
ਆਲ ਇੰਡੀਆ ਕਸ਼ੱਤਰੀ ਮਹਾ ਸਭਾ ਪੰਜਾਬ ਵੱਲੋਂ ਰਾਓ ਬੱਜਰ ਸਿੰਘ ਰਾਠੌਰ ਦੀ ਯਾਦ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਅੱਜ ਖਿਜ਼ਰਾਬਾਦ ਦੇ ਮੈਰਿਜ ਪੈਲੇਸ ਵਿੱਚ ਕਰਵਾਇਆ ਗਿਆ।
ਆਲ ਇੰਡੀਆ ਕਸ਼ੱਤਰੀ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਕਰਵਾਏ ਸੰਮੇਲਨ ਵਿੱਚ ਸਭਾ ਦੇ ਕੌਮੀ ਪ੍ਰਧਾਨ ਮਹਿੰਦਰ ਸਿੰਘ ਤੰਵਰ ਨੇ ਸ੍ਰੀ ਰਾਠੌਰ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬੱਜਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਨੂੰ ਹਥਿਆਰ ਚਲਾਉਣ ਦੀ ਸਿੱਖਿਆ ਦਿੱਤੀ ਅਤੇ ਯੁੱਧ ਕਲਾ ਵਿੱਚ ਨਿਪੁੰਨ ਬਣਾਇਆ। ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਮਹਾਂ ਸਭਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਅਨਮੋਲ ਗਗਨ ਨੇ ਰਾਓ ਬੱਜਰ ਸਿੰਘ ਰਾਠੌਰ ਨੂੰ ਨਮਨ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਅਜਿਹੇ ਮਹਾਨ ਯੋਧਿਆਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕੁਰਾਲੀ ਵਿੱਚ ਰਾਜਪੂਤ ਬਰਾਦਰੀ ਦੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਦਾ ਬੁੱਤ ਲਗਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ, ਨਰਿੰਦਰ ਰਾਣਾ, ਆਸ਼ੂ ਰਾਣਾ, ਨਿਰਪਾਲ ਰਾਣਾ, ਸਰਪੰਚ ਪ੍ਰਦੀਪ ਰਾਣਾ, ਸੰਤ ਸਿੰਘ ਰਾਣਾ, ਅਨਿਲ ਠਾਕੁਰ, ਰਾਕੇਸ਼ ਮਿਨਹਾਸ ਆਦਿ ਪਤਵੰਤੇ ਹਾਜ਼ਰ ਸਨ।

Advertisement

Advertisement