For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਨਵੈਨਸ਼ਨ

09:07 AM Apr 03, 2024 IST
ਪਾਵਰਕੌਮ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਨਵੈਨਸ਼ਨ
ਕਨਵੈਨਸ਼ਨ ਦੌਰਾਨ ਪਾਵਰਕੌਮ ਦੇ ਮੁਲਾਜ਼ਮ।
Advertisement

ਗੁਰਬਖਸ਼ਪੁਰੀ
ਤਰਨ ਤਾਰਨ, 2 ਅਪਰੈਲ
ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅੱਜ ਇਥੋਂ ਦੇ ਰਾਮਗੜ੍ਹੀਆਂ ਬੁੰਗਾ ਵਿੱਚ ਸਰਕਲ ਪੱਧਰ ਦੀ ਕੀਤੀ ਇਕ ਭਰਵੀਂ ਕਨਵੈਨਸ਼ਨ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ। ਜਥੇਬੰਦੀਆਂ ਦੇ ਆਗੂ ਪੂਰਨ ਦਾਸ, ਕੁਲਵਿੰਦਰ ਸਿੰਘ ਬਾਗੜੀਆਂ, ਗੁਰਭੇਜ ਸਿੰਘ ਵਡਾਲਾ, ਮੇਜਰ ਸਿੰਘ ਨਾਗੋਕੇ ਅਤੇ ਬਲਕਾਰ ਸਿੰਘ ਜੰਡੋਕੇ ਨੇ ਕਨਵੈਨਸ਼ਨ ਦੀ ਪ੍ਰਧਾਨਗੀ ਕੀਤੀ| ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਰਤਨ ਸਿੰਘ ਮਜਾਰੀ, ਰਵੇਲ ਸਿੰਘ ਸਹਾਏਪੁਰੀ, ਸੁਖਵਿੰਦਰ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗ਼ੰਡੀਵਿੰਡ, ਗੁਰਪ੍ਰੀਤ ਸਿੰਘ ਮੰਨਣ, ਹਰਦੇਵ ਸਿੰਘ ਨਾਗੋਕੇ, ਅਵਤਾਰ ਸਿੰਘ ਕੈਰੋਂ, ਗੁਰਭੇਜ ਸਿੰਘ ਢਿੱਲੋਂ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੀਤੇ ਧਾਰਨ ਕੀਤੇ ਨਾਂਹ ਪੱਖੀ ਵਤੀਰੇ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਨੇ ਬੀਤੇ ਦੋ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਹੋਰਨਾਂ ਵਰਗਾਂ ਨਾਲ ਡੰਗ ਟਪਾਊ ਨੀਤੀ ਅਖਤਿਆਰ ਕੀਤੀ ਹੈ ਜਿਸ ਕਰਕੇ ਅੱਜ ਸਰਕਾਰ ਨੂੰ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਬੁਲਾਰਿਆਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਮੁਲਾਜਮਾਂ ਦੇ ਹੋਰ ਲਾਭ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁਲਾਜਮਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਖਿਲਾਫ਼ ਪਿੰਡਾਂ, ਕਸਬਿਆਂ-ਸ਼ਹਿਰਾਂ ਅੰਦਰ ਧਰਨੇ-ਮੁਜ਼ਾਹਰੇ, ਰੈਲਿਆਂ, ਝੰਡਾ ਮਾਰਚ ਆਦਿ ਕਰਨ ਦਾ ਪਰੋਗਰਾਮ ਉਲੀਕੀਆਂ ਹੈ। ਆਗੂਆਂ ਕਿਹਾ ਕਿ ਸਰਕਾਰ ਆਪਣਾ ਖਜ਼ਾਨਾ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਨੂੰ ਰੋਕ ਕੇ ਭਰਨਾ ਚਾਹੁੰਦੀ ਹੈ ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ|

Advertisement

Advertisement
Author Image

sukhwinder singh

View all posts

Advertisement
Advertisement
×