ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਕਾਂਗਰਸ ਦਾ ਪਟਿਆਲਾ ਵਿੱਚ ਸੂਬਾ ਪੱਧਰੀ ਧਰਨਾ ਭਲਕੇ

08:48 AM Sep 10, 2024 IST

ਪੱਤਰ ਪ੍ਰੇਰਕ
ਪਟਿਆਲਾ, 9 ਸਤੰਬਰ
ਪੰਜਾਬ ਸਰਕਾਰ ਵੱਲੋਂ ਬਿਜਲੀ ਅਤੇ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਖ਼ਿਲਾਫ਼ ਕਾਂਗਰਸੀ ਵਰਕਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 11 ਸਤੰਬਰ ਨੂੰ ਪਟਿਆਲਾ ਸਥਿਤ ਪਾਵਰਕੌਮ ਦੇ ਸੂਬਾਈ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੱਸਿਆ ਕਿ ਇਸ ਧਰਨੇ ਵਿਚ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪਾਰਟੀ ਦੇ ਸਾਰੇ ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਹਲਕਾ ਇੰਚਾਰਜ ਅਤੇ ਹੋਰ ਆਗੂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਪਟਿਆਲਾ ਸ਼ਹਿਰੀ ਵੱਲੋਂ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਰੋਸ ਪ੍ਰਦਰਸ਼ਨ ਅਤੇ ਧਰਨੇ ਨੂੰ ਕਾਮਯਾਬ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ।
ਉਨ੍ਹਾਂ ਆਗੂਆਂ ਨੂੰ ਵੱਧ ਤੋਂ ਵੱਧ ਵਰਕਰਾਂ ਨੂੰ ਪ੍ਰਦਰਸ਼ਨ ਵਿੱਚ ਲਿਆਉਣ ਲਈ ਕਿਹਾ। ਇਸ ਮੌਕੇ ਰੇਖਾ ਅਗਰਵਾਲ, ਰਾਜੇਸ਼ ਮੰਡੋਰਾ, ਮਾਸਟਰ ਨਿਰੰਜਨ ਦਾਸ, ਸੇਵਾ ਦਲ ਦੇ ਪ੍ਰਧਾਨ ਵਿਨੋਦ ਭਟਨਾਗਰ ਤੇ ਹੋਰ ਹਾਜ਼ਰ ਸਨ।

Advertisement

Advertisement