ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਅੱਜ
08:04 AM Nov 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਨਵੰਬਰ
ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। 2 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਸਮਾਗਮ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Advertisement
Advertisement