ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਤਿਗੁਰੂ ਰਾਮ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸੂਬਾ ਪੱਧਰੀ ਸਮਾਗਮ

08:56 AM Feb 15, 2024 IST
ਸਤਿਗੁਰੂ ਰਾਮ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਹਾਜ਼ਰ ਸੰਗਤ।

ਡੀਪੀਐੱਸ ਬੱਤਰਾ
ਲੁਧਿਆਣਾ, 14 ਫਰਵਰੀ
ਇੱਥੇ ਭੈਣੀ ਸਾਹਿਬ ਵਿਖੇ ਅੱਜ ਸਤਿਗੁਰੂ ਰਾਮ ਸਿੰਘ ਦੇ 208ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਪੁੱਜੇ। ਸਮਾਗਮ ਦੀ ਅਗਵਾਈ ਸਤਿਗੁਰੂ ਉਦੈ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਅੰਗਰੇਜ਼ ਸਾਮਰਾਜ ਵਿਰੁੱਧ ਨਾ ਮਿਲਵਤਰਣ ਲਹਿਰ ਚਲਾਈ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਦਿੱਤੀ। ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਤਾਂ ’ਤੇ ਪਹਿਰਾ ਦਿੱਤਾ। ਇਨ੍ਹਾਂ ਸਿਧਾਤਾਂ ਨੂੰ ਅਪਣਾ ਕੇ ਉਨ੍ਹਾਂ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ। ਕੂਕਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਬਹਾਦਰ ਕ੍ਰਾਂਤੀਕਾਰੀ ਪੈਦਾ ਕੀਤੇ, ਜਿਨ੍ਹਾਂ ਅੰਗਰੇਜ਼ਾਂ ਖ਼ਿਲਾਫ ਹੌਸਲੇ ਨਾਲ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਤੋਪਾਂ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੌਰਾਨ ਨਾਮਧਾਰੀ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਪੂਰੀ ਕੀਤੀ ਜਾਵੇਗੀ। ਸ੍ਰੀ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੁਝ ਮਜਬੂਰੀਆਂ ਕਾਰਨ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਮੌਕੇ ਐੱਚਐੱਸ ਹੰਸਪਾਲ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸੁਰਿੰਦਰ ਸਿੰਘ ਨਾਮਧਾਰੀ ਹਾਜ਼ਰ ਸਨ।

Advertisement

Advertisement