ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ

08:41 AM Jun 30, 2024 IST
ਬਰਸੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਗੁਰਦੀਪ ਸਿੰਘ ਲਾਲੀ/ਐੱਸਐੱਸ ਸੱਤੀ
ਸੰਗਰੂਰ/ਮਸਤੂਆਣਾ ਸਾਹਿਬ, 29 ਜੂਨ
ਪੰਜਾਬ ਸਰਕਾਰ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਬਡਰੁੱਖਾਂ ਵਿੱਚ ਪੁੱਜੇ, ਜਿਥੇ ਉਨ੍ਹਾਂ ਸ਼ੇਰ-ਏ-ਪੰਜਾਬ ਦੇ ਸਮਾਰਕ ’ਤੇ ਫੁੱਲ ਅਰਪਿਤ ਕਰਦਿਆਂ ਸਿੱਖ ਕੌਮ ਦੇ ਮਹਾਨ ਜਰਨੈਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੀਆਂ ਮੋਹਤਬਰ ਸ਼ਖ਼ਸੀਅਤਾਂ ਰਣਦੀਪ ਸਿੰਘ ਮਿੰਟੂ, ਬਚਨ ਬੇਦਿਲ, ਕਾਲਾ ਬਡਰੁੱਖਾਂ, ਗੁਰਦੀਪ ਸਿੰਘ ਸੰਧੂ ਆਦਿ ਵੱਲੋਂ ਮੁੱਖ ਮੰਤਰੀ ਨੂੰ ਸਨਮਾਨ ਭੇਟ ਕਰਦਿਆਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਬਾਅਦ ਮਸਤੂਆਣਾ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ ਅਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਹੁਣ ਖਤਮ ਹੋਣ ਕੰਢੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਝਾਕ ਛੱਡ ਕੇ ਪੰਜਾਬ ਆਪਣੇ ਦਮ ’ਤੇ ਖੜ੍ਹਾ ਹੋਵੇਗਾ ਅਤੇ ਖੁਦ ਦੇ ਸਾਧਨ ਪੈਦਾ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ। ਪੰਜਾਬ ਪੁਲੀਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ, ਜਿਸ ਨਾਲ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਇਹ ਆਜ਼ਾਦੀ ਤੋਂ ਬਾਅਦ ਬਣਨ ਵਾਲੀ ਪਹਿਲੀ ਨਹਿਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ ’ਤੇ ਵਿਚਾਰ ਕਰ ਰਹੇ ਹਨ।

Advertisement

Advertisement
Advertisement