ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਪੱਧਰੀ ਭੁੱਖ ਹੜਤਾਲ: 78 ਦਿਨਾਂ ਤੋਂ ਡੀਸੀ ਦਫ਼ਤਰ ਅੱਗੇ ਡਟੇ ਨੇ ਕੰਪਿਊਟਰ ਅਧਿਆਪਕ

08:07 AM Nov 18, 2024 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ’ਤੇ ਡਟੇ ਕੰਪਿਊਟਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਨਵੰਬਰ
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 78 ਦਿਨਾਂ ਤੋਂ ਲੜੀਵਾਰ ਸੂਬਾ ਪੱਧਰੀ ਭੁੱਖ ਹੜਤਾਲ ’ਤੇ ਡਟੇ ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ 24 ਨਵੰਬਰ ਨੂੰ ਸੰਗਰੂਰ ’ਚ ਸੂਬਾ ਪੱਧਰੀ ਮਹਾਂ ਰੈਲੀ ਕਰਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ।
ਅੱਜ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਭਰਾਤਰੀ ਜਥੇਬੰਦੀਆਂ ਨਾਲ ਅਹਿਮ ਮੀਟਿੰਗ, ਹੋਈ ਜਿਸ ਵਿਚ ਭਰਾਤਰੀ ਜਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਐੱਸਸੀ/ਬੀਸੀ ਅਧਿਆਪਕ ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਅਤੇ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਪਰਮਵੀਰ ਸਿੰਘ, ਜੋਨੀ ਸਿੰਗਲਾ ਅਤੇ ਪ੍ਰਦੀਪ ਕੁਮਾਰ ਮਲੂਕਾ ਸ਼ਾਮਲ ਹੋਏ ਜਿਸ ਵਿਚ 24 ਨਵੰਬਰ ਨੂੰ ਸੰਗਰੂਰ ’ਚ ਕੀਤੀ ਜਾਣ ਵਾਲੀ ਮਹਾ ਰੈਲੀ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪਰਮਵੀਰ ਸਿੰਘ ਨੇ ਦੱਸਿਆ ਕਿ ਮਹਾਰੈਲੀ ਵਿੱਚ ਪੰਜਾਬ ਭਰ ਤੋਂ ਕਰੀਬ 6600 ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਦੇ ਆਗੂ ਭਰਵੀਂ ਸ਼ਮੂਲੀਅਤ ਕਰਨਗੇ।
ਸੂਬਾ ਆਗੂਆਂ ਨੇ ਦੱਸਿਆ ਕਿ ਪਿਛਲੇ 78 ਦਿਨਾਂ ਤੋਂ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ ਪਰੰਤੂ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ ਆਪ ’ ਦੇ ਵੱਖ-ਵੱਖ ਆਗੂਆਂ ਜੋ ਕਿ ਹੁਣ ਮੰਤਰੀ ਹਨ, ਵਲੋਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਹਾਲੇ ਤੱਕ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕੰਪਿਊਟਰ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਰੈਗੂਲਰ ਹੁੰਦੇ ਹੋਏ ਵੀ ਉਹ ਠੇਕਾ ਕਰਮਚਾਰੀਆਂ ਵਾਂਗੂੰ ਸੰਤਾਪ ਹੰਢਾ ਰਹੇ ਹਨ ਅਤੇ ਰੈਗੂਲਰ ਕਰਮਚਾਰੀਆਂ ਵਾਂਗੂੰ ਕੋਈ ਵੀ ਲਾਭ ਨਹੀਂ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਜੋ ਕਿ ਮੌਜੂਦਾ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੀਤੀ 5 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੰਘਰਸ਼ ਕਮੇਟੀ ਨਾਲ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਦਾ ਕਾਫ਼ੀ ਸਮੇਂ ਤੋਂ ਫਰੀਜ਼ ਹੋਏ ਡੀਏ ਦੀ ਫਾਇਲ ਦੋ ਦਿਨਾਂ ਵਿੱਚ ਕਲੀਅਰ ਕਰਨ ਦੀ ਗੱਲ ਆਖੀ ਸੀ ਪਰੰਤੂ ਦੋ ਹਫਤੇ ਬੀਤਣ ’ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਮੀਟਿੰਗ ’ਚ ਇੰਦਰਜੀਤ ਸਿੰਘ ਫਤਹਿਗੜ੍ਹ ਸਾਹਿਬ, ਹਰਪ੍ਰੀਤ ਕੌਰ, ਦਵਿੰਦਰ ਪਾਠਕ, ਵਰਜੇਸ਼ ਕਮੁਾਰ ਪਟਿਆਲਾ, ਸੁਨੀਲ ਕੁਮਾਰ, ਮਨਵਿੰਦਰ ਸਿੰਘ, ਵਿਕਰਮਜੀਤ ਸਿੰਘ, ਇਕਬਾਲ ਸਿੰਘ, ਮੰਜੂ ਰਾਣੀ, ਸੋਨੀਆਂ ਬਾਂਸਲ, ਰੋਜ਼ੀ ਸ਼ਰਮਾ, ਮਨਜੀਤ ਕੌਰ ਆਦਿ ਸ਼ਾਮਲ ਸਨ।

Advertisement

Advertisement