ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬਾ ਪੱਧਰੀ ਜੂਨੀਅਰ ਖੋ-ਖੋ ਚੈਂਪੀਅਨਸ਼ਿਪ ਸਮਾਪਤ

08:56 AM Nov 25, 2024 IST
ਜੂਨੀਅਰ ਖੋ-ਖੋ ਚੈਂਪੀਅਨਸ਼ਿਪ ਦੀ ਜੇਤੂ ਟੀਮ ਟਰਾਫ਼ੀ ਨਾਲ।

ਹਤਿੰਦਰ ਮਹਿਤਾ
ਜਲੰਧਰ, 24 ਨਵੰਬਰ
ਐੱਮ ਆਰ ਇੰਟਰਨੈਸ਼ਨਲ ਸਕੂਲ, ਆਦਮਪੁਰ ਵਿੱਚ ਪੰਜਾਬ ਰਾਜ ਪੱਧਰੀ ਜੂਨੀਅਰ ਖੋ-ਖੋ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸਮਾਪਤ ਹੋ ਗਈ। ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਜਲੰਧਰ ਦੇ ਸਹਿਯੋਗ ਅਤੇ ਐੱਸ. ਸ਼ਰਮਾ ਮੈਮੋਰੀਅਲ ਸੁਸਾਇਟੀ ਪੰਜਾਬ ਖੋ-ਖੋ ਐਸੋਸੀਏਸ਼ਨ ਦੀ ਅਗਵਾਈ ਹੇਠ ਹੋਏ ਇਸ ਟੂਰਨਾਮੈਂਟ ਵਿੱਚ ਲੜਕਿਆਂ ਦੇ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਦੇ ਵਰਗ ਵਿੱਚ ਵੀ ਪਟਿਆਲਾ ਦੀ ਟੀਮ ਜੇਤੂ ਰਹੀ। ਇਸ ਮੌਕੇ ਉਦਘਾਟਨੀ ਸਮਾਗਮ ਵਿੱਚ ਚੇਅਰਮੈਨ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਅਬਦੁਲ ਬਾਰੀ ਸਲਮਾਨੀ, ਡਾਇਰੈਕਟਰ ਪਨਬਸ, ਪੰਜਾਬ ਜੀਤ ਲਾਲ ਭੱਟੀ, ਪ੍ਰਧਾਨ, ਪੰਜਾਬ ਖੋ-ਖੋ ਐਸੋਸੀਏਸ਼ਨ ਗੁਰਦੇਵ ਸਿੰਘ ਕੰਬੋਜ ਸਮੇਤ ਕਈ ਪਤਵੰਤੇ ਮਹਿਮਾਨਾਂ ਨੇ ਸ਼ਿਰਕਤ ਕੀਤੀ। ਚੇਅਰਮੈਨ ਐੱਮ.ਆਰ. ਇੰਟਰਨੈਸ਼ਨਲ ਸਕੂਲ ਡਾ. ਸਰਵ ਮੋਹਨ ਟੰਡਨ ਅਤੇ ਪ੍ਰਧਾਨ ਐੱਮ.ਆਰ ਇੰਟਰਨੈਸ਼ਨਲ ਸਕੂਲ ਡਾ. ਆਸ਼ੀਸ਼ ਟੰਡਨ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਈਐੱਮਐੱਮ ਆਰ ਇੰਟਰਨੈਸ਼ਨਲ ਸਕੂਲ ਦੇ ਐੱਨਸੀਸੀ ਏਅਰ ਵਿੰਗ ਕੈਡੇਟਾਂ ਵੱਲੋਂ ਇੱਕ ਪ੍ਰਭਾਵਸ਼ਾਲੀ ਪਰੇਡ ਨਾਲ ਹੋਈ। ਚੈਂਪੀਅਨਸ਼ਿਪ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ ਪਤਵੰਤਿਆਂ ਨੇ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦਿੰਦਿਆਂ ਗੁਬਾਰੇ ਅਤੇ ਕਬੂਤਰ ਛੱਡੇ। ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਸਟੇਜ ਸੈਕਟਰੀ ਲੈਕਚਰਾਰ ਗੁਰਿੰਦਰ ਕੁਮਾਰ, ਕਮਲ ਕਡਿਆਣਾ, ਅਤੇ ਕੁਲਦੀਪ ਸਿੰਘ (ਯੂ.ਐੱਸ.ਏ.), ਕਮਲ ਠਾਕੁਰ (ਐੱਮਐੱਮ ਆਰ ਇੰਟਰਨੈਸ਼ਨਲ ਸਕੂਲ), ਟੂਰਨਾਮੈਂਟ ਪ੍ਰਬੰਧਕ ਅਸ਼ਵਨੀ ਕੁਮਾਰ, ਸਕੂਲ ਕੋ-ਆਰਡੀਨੇਟਰ ਰਿਧੀ, ਰੁਪਿੰਦਰ ਅਤੇ ਸਟਾਫ਼ ਮੈਂਬਰ ਰਵੀ, ਮੁਕੇਸ਼, ਅਜੈ ਅਤੇ ਸੁਲਿੰਦਰ ਸਿੰਘ ਹਾਜ਼ਰ ਸਨ।

Advertisement

Advertisement