ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਸਲਿਮ ਭਾਈਚਾਰੇ ਵੱਲੋਂ ਸੂਬਾ ਪੱਧਰੀ ਮੀਟਿੰਗ; ਸਲਾਹਕਾਰ ਕਮੇਟੀ ਬਣਾਉਣ ਦਾ ਐਲਾਨ

07:02 AM Sep 19, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 18 ਸਤੰਬਰ
ਮਜਲਿਸ ਅਹਿਰਾਰ ਇਸਲਾਮ ਦੇ ਪ੍ਰਧਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਅੱਜ ਇਥੇ ਕਿਹਾ ਕਿ ਮੁਸਲਿਮ ਭਾਈਚਾਰਾ ਸੂਬੇ ਵਿੱਚ ਸਰਵ ਧਰਮ ਏਕਤਾ ਨੂੰ ਹੋਰ ਮਜ਼ਬੂਤ ਬਣਾ ਕੇ ਸਾਰਿਆਂ ਦੇ ਆਤਮ-ਸਨਮਾਨ ਦੀ ਰੱਖਿਆ ਕਰਨ ਤੋਂ ਇਲਾਵਾ ਮੁਸਲਿਮ ਬੱਚਿਆਂ ਦੀ ਸਿੱਖਿਆ ਲਈ ਇਨਕਲਾਬੀ ਕਦਮ ਚੁੱਕਣ, ਨਵੇਂ ਸਿੱਖਿਆ-ਸੰਸਥਾਨਾਂ ਅਤੇ ਮਦਰੱਸਿਆਂ ਨੂੰ ਅਪਡੇਟ ਕਰਾਉਣ ਲਈ ਵਚਨਬੱਧ ਹੈ।ਸਥਾਨਕ ਫੀਲਡ ਗੰਜ ਚੌਕ ਸਥਿਤ ਇਤਿਹਾਸਿਕ ਜਾਮਾ ਮਸਜਿਦ ’ਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੇ ਸੱਦੇ ’ਤੇ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਤਕਰੀਬਨ 75 ਤਹਿਸੀਲਾਂ, ਸਬ-ਤਹਿਸੀਲਾਂ ਅਤੇ ਵੱਖ-ਵੱਖ ਪਿੰਡਾ-ਕਸਬਿਆਂ ਤੋਂ ਮੁਸਲਿਮ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂਆਂ ਨੇ ਰਾਜ ਪੱਧਰੀ ਮੀਟਿੰਗ ’ਚ ਹਿੱਸਾ ਲਿਆ।
ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਸਲਮਾਨਾਂ ਦੇ ਕਬਰਸਤਾਨਾਂ ਦੇ ਸੈਂਕੜੇ ਮਾਮਲੇ ਹੁਣ ਵੀ ਲੰਬਿਤ ਹਨ, ਜਿਨ੍ਹਾਂ ਨੂੰ ਪੰਜਾਬ ਵਕਫ਼ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਜਲਦੀ ਹੱਲ ਕਰਵਾਇਆ ਜਾਵੇ ਅਤੇ ਅਕਾਲੀ ਸਰਕਾਰ ਦੇ ਸਮੇਂ ਤੋਂ ਮੁਸਲਮਾਨਾਂ ਦੇ ਜਾਤੀ ਪ੍ਰਮਾਣ ਪੱਤਰਾਂ ’ਤੇ ਲੱਗੀ ਰੋਕ ਨੂੰ ਹਟਾਇਆ ਜਾਵੇ।
ਇਸ ਮੌਕੇ ਸ਼ਾਹੀ ਇਮਾਮ ਨੇ ਇਹ ਵੀ ਐਲਾਨ ਕੀਤਾ ਕਿ ਜਾਮਾ ਮਸਜਿਦ ਵੱਲੋਂ ਜਲਦੀ ਹੀ ਪੰਜਾਬ ਦੀ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲ ਪੱਧਰ ’ਤੇ ਦੋ-ਦੋ ਮੁਸਲਮਾਨ ਨੁਮਾਇੰਦਿਆਂ ਨੂੰ ਨਾਲ ਲੈ ਕੇ ਇੱਕ ਰਾਜ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਮੁਸਲਿਮ ਭਾਈਚਾਰੇ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਨਾ ਸਿਰਫ਼ ਸਰਕਾਰ ਤੱਕ ਪਹੁੰਚਾਏਗੀ ਸਗੋਂ ਜੇਕਰ ਕਿਤੇ ਕੋਈ ਨਾਇਨਸਾਫ਼ੀ ਹੁੰਦੀ ਹੈ ਤਾਂ ਪੀੜ੍ਹਤ ਲੋਕਾਂ ਦੀ ਮਦਦ ਵੀ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਧਰਮਾਂ ਦੇ ਮੁੱਖ ਸਥਾਨਾਂ ’ਤੇ ਜਾ ਕੇ ਆਪਸੀ ਤਾਲਮੇਲ ਨੂੰ ਹੋਰ ਵਧਾਏਗੀ ਕਿਉਂਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਰਿਸ਼ੀਆਂ ਦੀ ਧਰਤੀ ਹੈ ਅਤੇ ਇੱਥੇ ਧਰਮ ਦੇ ਨਾਮ ‘ਤੇ ਨਫ਼ਰਤ ਦੀ ਰਾਜਨੀਤੀ ਕਰਨ ਵਾਲੀਆਂ ਲਈ ਕੋਈ ਜਗ੍ਹਾ ਨਹੀਂ ਹੈ।

Advertisement

ਸ਼ਾਹੀ ਇਮਾਮ ਨਾਲ ਚੱਟਾਨ ਵਾਂਗ ਖੜ੍ਹਨ ਦਾ ਭਰੋਸਾ

ਇਤਿਹਾਸਿਕ ਜਾਮਾ ਮਸਜਿਦ ’ਚ ਹੋਈ ਅੱਜ ਦੀ ਸੂਬਾ ਪੱਧਰੀ ਮੀਟਿੰਗ ’ਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਆਏ ਮੁਸਲਿਮ ਆਗੂਆਂ ਨੇ ਆਪਣੇ ਸੰਬੋਧਨ ’ਚ ਇਸ ਗੱਲ ਦਾ ਐਲਾਨ ਕੀਤਾ ਕਿ ਪੰਜਾਬ ਦੇ 25 ਲੱਖ ਮੁਸਲਮਾਨ ਆਪਣੇ ਧਾਰਮਿਕ ਆਗੂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ‘ਚ ਇੱਕ-ਜੁਟ ਹਨ। ਉਨ੍ਹਾਂ ਕਿਹਾ ਕਿ ਸ਼ਾਹੀ ਇਮਾਮ ਨੇ ਜਦ ਵੀ ਸਾਨੂੰ ਕੋਈ ਹੁਕਮ ਦਿੱਤਾ ਹੈ ਤਾਂ ਅਸੀਂ ਉਸ ਨੂੰ ਸਿਰ ਮੱਥੇ ਮੰਨਿਆ ਹੈ। ਭਵਿੱਖ ’ਚ ਵੀ ਜਦ ਕਦੀ ਸ਼ਾਹੀ ਇਮਾਮ ਦੇਸ਼, ਕੌਮ ਅਤੇ ਸਮਾਜਿਕ ਭਾਈਚਾਰੇ ਲਈ ਜੋ ਵੀ ਐਲਾਨ ਕਰਨਗੇ ਤਾਂ ਮੁਸਲਮਾਨ ਸਮਾਜ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਾ ਹੋਵੇਗਾ। ਜ਼ਿਕਰਯੋਗ ਹੈ ਕਿ ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਨਾਲ ਸੰਬਧ ਰੱਖਣ ਵਾਲੇ ਮੁਸਲਮਾਨ ਵੀ ਮੌਜੂਦ ਸਨ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਹਜ ਕਮੇਟੀ ਦੇ ਚੇਅਰਮੈਨ ਮੁਫ਼ਤੀ ਮੁਹੰਮਦ ਖ਼ਲੀਲ ਕਾਸਮੀ ਖਾਸ ਤੌਰ ’ਤੇ ਮੌਜੂਦ ਸਨ।

Advertisement
Advertisement