ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਤਕ ਜਮਹੂਰੀ ਜਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ

07:40 AM Jun 27, 2024 IST
ਮੀਟਿੰਗ ਉਪਰੰਤ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ।

ਪਰਸ਼ੋਤਮ ਬੱਲੀ
ਬਰਨਾਲਾ, 26 ਜੂਨ
ਉੱਘੀ ਲੇਖਿਕਾ ਅਰੁੰਧਤੀ ਰੌਇ ਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਵਿਰੁੱਧ ਕੇਸ ਦੀ ਤਿਆਰੀ ਤੇ ਨਵੇਂ ਲਾਗੂ ਹੋ ਰਹੇ ਫੌਜਦਾਰੀ ਕਾਨੂੰਨਾਂ ਖ਼ਿਲਾਫ਼ ਜਨਤਕ ਲਾਮਬੰਦੀ ਹਿਤ ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਉੱਤੇ ਅੱਜ ਸਥਾਨਕ ਤਰਕਸ਼ੀਲ ਭਵਨ ਵਿੱਚ ਪੰਜਾਬ ਦੀਆਂ ਤਿੰਨ ਦਰਜਨ ਤੋਂ ਵਧੇਰੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੂਬਾ ਪੱਧਰੀ ਸਾਂਝੀ ਮੀਟਿੰਗ ਕੀਤੀ। ਜਮਹੂਰੀ ਅਧਿਕਾਰ ਸਭਾ ਪੰਜਾਬ ਪ੍ਰੋ. ਜਗਮੋਹਨ ਸਿੰਘ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਥੇਬੰਦਕ ਮੁਖੀ ਰਜਿੰਦਰ ਭਦੌੜ ਨੇ ਕਿਹਾ ਕਿ ਚਰਚਾ ਪਿੱਛੋਂ ਫ਼ੈਸਲਾ ਕੀਤਾ ਗਿਆ ਕਿ ਅਰੁੰਧਤੀ ਤੇ ਪ੍ਰੋ. ਹੁਸੈਨ ਮਾਮਲੇ ਸਣੇ ਨਵੇਂ ਲਾਗੂ ਕੀਤੇ ਜਾ ਰਹੇ ਫ਼ੌਜਦਾਰੀ ਕਾਨੂੰਨਾਂ ਵਿਰੁੱਧ ਪਹਿਲੀ ਜੁਲਾਈ ਨੂੰ ਪੰਜਾਬ ਭਰ ਵਿੱਚ ਸਾਰੇ ਜ਼ਿਲ੍ਹਾ/ ਤਹਿਸੀਲ ਪੱਧਰ ਉੱਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਹ ਫੈਸਲਾ ਵੀ ਕੀਤਾ ਗਿਆ ਕਿ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ 21 ਜੁਲਾਈ ਨੂੰ ਸੂਬਾ ਪੱਧਰੀ ਕਨਵੈਨਸ਼ਨ ਤੇ ਮੁਜ਼ਾਹਰਾ ਕੀਤਾ ਜਾਵੇਗਾ।
ਬੁਲਾਰਿਆਂ ਕਿਹਾ ਕਿ 26 ਜੂਨ 1975 ਨੂੰ ਲੱਗੀ ‘ਐਮਰਜੈਂਸੀ’ ਐਲਾਨੀਆ ਸੀ ਪਰ ਹੁਣ 2014 ਤੋਂ ਅਣਐਲਾਨੀ ਐਮਰਜੈਂਸੀ ਦਾ ਦੌਰ ਚੱਲ ਰਿਹਾ ਹੈ। ਡਾ. ਪਰਮਿੰਦਰ ਅੰਮ੍ਰਿਤਸਰ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬਣਨ ਵਾਲੇ ਸੰਵੇਦਨਸ਼ੀਲ ਹਿੱਸਿਆਂ ਬੁੱਧੀਜੀਵੀਆਂ, ਚਿੰਤਕਾਂ, ਤਰਕਸ਼ੀਲਾਂ ਆਦਿ ਨੂੰ ਸੀਖਾਂ ਪਿੱਛੇ ਡੱਕ ਕੇ ਜਬਰੀ ਜ਼ੁਬਾਨਬੰਦੀ ਲਈ ਹਾਕਮ ਹਥਕੰਡੇ ਅਪਣਾਅ ਰਹੇ ਹਨ। ਅਮੋਲਕ ਸਿੰਘ, ਹੇਮ ਰਾਜ ਸਟੈਨੋ, ਰਮਿੰਦਰ ਪਟਿਆਲਾ, ਮਨਜੀਤ ਧਨੇਰ, ਸੁਮੀਤ ਸਿੰਘ ਅੰਮ੍ਰਿਤਸਰ, ਪ੍ਰਿਤਪਾਲ ਬਠਿੰਡਾ, ਡਾ. ਅਰਵਿੰਦਰ ਕੌਰ ਕਾਕੜਾ, ਮੁਕੇਸ਼ ਮਲੌਦ, ਚਮਕੌਰ ਨੈਣੇਵਾਲ, ਜੁਗਰਾਜ ਸਿੰਘ ਟੱਲੇਵਾਲ, ਰਾਜੀਵ ਬਰਨਾਲਾ, ਬਲਬੀਰ ਚੰਦ ਤੇ ਭੋਲਾ ਸਿੰਘ ਸੰਘੇੜਾ ਆਦਿ ਨੇ ਵਿਚਾਰ ਰੱਖੇ।

Advertisement

Advertisement
Advertisement