ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਆਈਈ ਕੱਚੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਗਰੂਰ ’ਚ ਸੂਬਾ ਪੱਧਰੀ ਅਰਥੀ ਫ਼ੂਕ ਮੁਜ਼ਾਹਰਾ

05:58 PM Dec 25, 2023 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਦਸੰਬਰ
ਏਆਈਈ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਵਲੋਂ ਤਨਖਾਹਾਂ ਵਿਚ ਵਾਧਾ ਕਰਨ ਅਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਡੀਸੀ ਦਫ਼ਤਰ ਅੱਗੇ ਕਰੀਬ ਡੇਢ ਘੰਟਾ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ। ਧਰਨਾਕਾਰੀ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਕੀਤੇ ਵਾਧੇ ਦੇ ਤਰਜ਼ ’ਤੇ ਤਨਖਾਹਾਂ ਵਿਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੱਚੇ ਅਧਿਆਪਕ ਸਥਾਨਕ ਨੈਣਾ ਦੇਵੀ ਮੰਦਰ ਪਾਰਕ ਵਿਚ ਇਕੱਠੇ ਹੋਏ, ਜਿਥੋਂ ਅਰਥੀ ਮੋਢਿਆਂ ’ਤੇ ਚੁੱਕ ਕੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਕੱਚੇ ਅਧਿਆਪਕਾਂ ਵਲੋਂ ਇਥੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਨਵੀਨਰ ਤੇਜਿੰਦਰ ਕੌਰ, ਹਰਮਲ ਸਿੰਘ, ਜਸਵੀਰ ਸਿੰਘ, ਪਰਮਜੀਤ ਕੌਰ, ਮੰਜੂ ਸ਼ਰਮਾ ਨੇ ਦੱਸਿਆ ਕਿ ਏਆਈਈ ਕੱਚੇ ਅਧਿਆਪਕ ਪਿਛਲੇ ਕਰੀਬ 15 ਸਾਲਾਂ ਤੋਂ ਪ੍ਰਾਇਮਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਸਿਰਫ਼ 6000 ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਨਿਭਾਅ ਰਹੇ ਹਨ ਜਿਨ੍ਹਾਂ ਦੀ ਗਿਣਤੀ 157 ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਦਸ ਸਾਲਾਂ ਪਾਲਿਸੀ ਤਹਿਤ ਬਾਕੀ ਸਾਰੇ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਵਾਧਾ ਕਰ ਦਿੱਤਾ ਹੈ ਪਰ 157 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਪਾਲਿਸੀ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਨਾਲ ਪੰਜ ਮੀਟਿੰਗਾਂ ਹੋ ਚੁੱਕੀਆਂ ਹਨ ਜਿਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁੱਖ ਮੰਤਰੀ ਨਾਲ ਗੱਲ ਕਰਕੇ ਮਸਲਾ ਹੱਕ ਕਰ ਦਿੱਤਾ ਜਾਵੇਗਾ ਪਰ ਪੰਜ ਮਹੀਨੇ ਬੀਤਣ ਦੇ ਬਾਵਜੂਦ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਚਾਰ ਵਾਰ ਮੀਟਿੰਗ ਨਿਸ਼ਚਿਤ ਹੋਈ ਸੀ ਪਰ ਹਰ ਵਾਰ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਤਿੱਖਾ ਐਕਸ਼ਨ ਕੀਤਾ ਜਾਵੇਗਾ। ਰੋਸ ਧਰਨੇ ਨੂੰ ਭਰਾਤਰੀ ਜਥੇਬੰਦੀਆਂ ਡੀਟੀਐਫ਼ ਦੇ ਸੂਬਾ ਆਗੂ ਬਲਵੀਰ ਲੌਂਗੋਵਾਲ ਤੋਂ ਇਂਲਾਵਾ ਸਿੱਖਿਆ ਪ੍ਰੋਵਾਈਡਰ ਯੂਨੀਅਨ, ਭਾਕਿਯੂ ਏਕਤਾ ਉਗਰਾਹਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਊਟੀ ਮੈਜਿਸਟ੍ਰੇਟ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਲਿਆ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।

Advertisement

Advertisement
Advertisement