ਅਧਿਆਪਕਾਂ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ 27 ਨੂੰ
10:40 AM Jul 23, 2023 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਜੁਲਾਈ
ਕੱਚੇ ਅਧਿਆਪਕ ਸ਼ਹੀਦ ਕਿਰਨਜੀਤ ਕੌਰ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਸਥਾਨਕ ਇਨ ਸਰਵਿਸ ਟਰੇਨਿੰਗ ਸੈਂਟਰ ਵਿਖੇ ਪ੍ਰਦਰਸ਼ਨ ਤੋਂ ਬਾਅਦ ਕੀਤੀ ਗਈ। ਇਸ ਮੀਟੰਗ ਵਿੱਚ ਇਹ ਮਤਾ ਪਾਸ ਕੀਤਾ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਂਗਟ 2 ਦੇ ਅਧਿਆਪਕ ਵਿਰੋਧੀ ਵਤੀਰੇ ਵਿਰੁੱਧ ਜੇਕਰ ਅਧਿਆਪਕ ਸੰਗਠਨਾਂ ਦੀ ਮੰਗ ਅਨੁਸਾਰ ਬਣਦੀ ਤਸੱਲੀਬਖ਼ਸ਼ ਕਾਰਵਾਈ ਨਾ ਕੀਤੀ ਗਈ ਤਾਂ 27 ਜੁਲਾਈ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਸਮੁੱਚੀਆਂ ਸ਼ਿਕਾਇਤਾਂ ਸਬੰਧੀ ਜੱਥੇਬੰਦੀ ਵੱਲੋਂ ਦਿੱਤੇ ਮੰਗ ਪੱਤਰ ਬਾਰੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਉਹਨਾਂ ਨੂੰ ਠੋਸ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ।
Advertisement
Advertisement