ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫ਼ਾ ਦੇਣ ਦੀ ਗੱਲ ਕਬੂਲੀ
08:38 AM Nov 15, 2024 IST
Advertisement
ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਨਵੰਬਰ
ਚੰਡੀਗੜ੍ਹ, 15 ਨਵੰਬਰ
ਪੰਜਾਬ ਭਾਜਪਾ ਨੂੰ ਸੂਬੇ ਦੀਆਂ ਚਾਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਸਤੀਫ਼ੇ ਦੇ ਗੱਲ ਕਬੂਲ ਲਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ 2024 ਵਿੱਚ ਖਰਾਬ ਪ੍ਰਦਰਸ਼ਨ ਦੇ ਚਲਦਿਆਂ ਨੈਤਿਕਤਾ ਦੇ ਆਧਾਰ ’ਤੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ੍ਰੀ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਵੇਂ ਭਾਜਪਾ ਦਾ ਵੋਟ ਬੈਂਕ 6 ਫ਼ੀਸਦ ਤੋਂ ਵਧ ਕੇ 18 ਫ਼ੀਸਦ ’ਤੇ ਪਹੁੰਚ ਗਿਆ ਸੀ, ਪਰ ਭਾਜਪਾ ਇਕ ਵੀ ਸੀਟ ਜਿੱਤਣ ਵਿੱਚ ਨਾਕਾਮ ਰਹੀ ਸੀ। ਅਜਿਹੇ ਹਾਲਾਤ ਵਿੱਚ ਹਾਰ ਦੀ ਜ਼ਿੰਮੇਵਾਰੀ ਪ੍ਰਧਾਨ ਦੀ ਬਣਦੀ ਹੈ। ਇਸੇ ਕਰਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਮਿਲ ਕੇ ਅਹੁਦੇ ਤੋਂ ਹਟਾਉਣ ਦੀ ਪੇਸ਼ਕਸ਼ ਕੀਤੀ ਸੀ।
Advertisement
Advertisement