ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਦੋ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

01:32 PM Feb 06, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 5 ਫਰਵਰੀ

ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਅੱਜ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਤੇ ਅਵਤਾਰ ਸਿੰਘ ਉਰਫ਼ ਮਨੂ ਵਜੋਂ ਹੋਈ ਹੈ। ਇਹ ਦੋਵੇਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਕੋਲੋਂ ਪੁਲੀਸ ਨੇ ਦੋ ਪਿਸਤੌਲ, 11 ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕਰ ਕੇ ਐੱਸਐੱਸਓਸੀ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਹੈ।

Advertisement

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲੀਸ ਦੀ ਵਿਸ਼ੇਸ਼ ਟੀਮ ਨੇ ਵਲਾ ਇਲਾਕੇ ਵਿੱਚ ਨਾਕਾਬੰਦੀ ਕੀਤੀ ਸੀ ਜਿਸ ਦੌਰਾਨ ਦੋਵਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦੇ ਸਬੰਧ ਅਮਰੀਕਾ ਰਹਿੰਦੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਨਾਲ ਹਨ, ਜੋ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤ ਪਾਲ ਨੇ ਆਪਣੇ ਪਾਕਿਸਤਾਨ ਰਹਿ ਰਹੇ ਸਾਥੀਆਂ ਦੀ ਮਦਦ ਨਾਲ ਹਥਿਆਰਾਂ ਦੀ ਖੇਪ ਭੇਜੀ ਹੈ ਤੇ ਇਹ ਦੋਵੇਂ ਵੀ ਉਸ ਦੇ ਇਸ਼ਾਰੇ ‘ਤੇ ਹੀ ਇਸ ਇਲਾਕੇ ਵਿੱਚ ਘੁੰਮ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਮੌਕੇ ‘ਤੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਕੋਈ ਅਨਹੋਣੀ ਘਟਨਾ ਵਾਪਰਨ ਤੋਂ ਰੋਕ ਲਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਹੀ ਅੰਮ੍ਰਿਤ ਪਾਲ ਦੇ ਸੰਪਰਕ ਵਿੱਚ ਆਏ ਸਨ ਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement