ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਕੇਂਦਰ ਨਾਲ ਮਿਲ ਕੇ ਕੰਮ ਕਰਨ ਸੂਬੇ: ਧਰਮੇਂਦਰ ਪ੍ਰਧਾਨ

07:22 AM Jul 10, 2024 IST

ਨਵੀਂ ਦਿੱਲੀ, 9 ਜੁਲਾਈ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਸੂਬਿਆਂ ਨੂੰ ਟੀਮ ਵਜੋਂ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਅਤੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪ੍ਰਚੱਲਤ ਸਰਵੋਤਮ ਪ੍ਰਣਾਲੀਆਂ ਨੂੰ ਇੱਕ-ਦੂਜੇ ਨਾਲ ਸਾਂਝਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਹ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕੀਤੀ ਗਈ ਇੱਕ ਸਮੀਖਿਆ ਮੀਟਿੰਗ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਉਦੇਸ਼ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਤੇ ਸਿੱਖਿਆ ਮੰਤਰਾਲੇ ਦੀਆਂ ਅਹਿਮ ਸਕੀਮਾਂ ਜਿਵੇਂ ‘ਸਮੱਗਰ ਸਿੱਖਿਆ’, ‘ਪੀਐੱਮ ਸ੍ਰੀ’, ‘ਪੀਐੱਮ ਪੋਸ਼ਣ’ ਅਤੇ ‘ਉਲਾਸ’ ਨੂੰ ਨਵੀਂ ਸਿੱਖਿਆ ਨੀਤੀ ਨਾਲ ਤਾਲਮੇਲ ਬਣਾਉਣਾ ਸੀ। ਇਸ ਮੌਕੇ ਸ੍ਰੀ ਪ੍ਰਧਾਨ ਨੇ ਕਿਹਾ, ‘ਸਾਰੀਆਂ ਧਿਰਾਂ ਨੂੰ ਸਮਰੱਥਾਵਾਂ ਨੂੰ ਮਜ਼ਬੂਤ ਬਣਾਉਣ, ਇੱਕ ਸਾਂਝੀ ਸਿੱਖਿਆ ਪ੍ਰਣਾਲੀ ਤਿਆਰ ਕਰਨ ਤੇ ਸਿੱਖਿਆ ਨੂੰ ਵਿਕਸਿਤ ਭਾਰਤ ਦਾ ਮਜ਼ਬੂਤ ਆਧਾਰ ਬਣਾਉਣ ਲਈ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਚਾਰ ਸਾਲਾਂ ਵਿੱਚ ਭਾਰਤ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ’ਤੇ ਬਦਲਾਅ ਆਇਆ ਹੈ ਤੇ ਨਵੀਂ ਸਿੱਖਿਆ ਨੀਤੀ ਭਾਰਤ ਨੂੰ ਗਿਆਨ ਦੇ ਮਹਾਸ਼ਕਤੀਸ਼ਾਲੀ ਕੇਂਦਰ ’ਚ ਤਬਦੀਲ ਕਰਨ ਦੇ ਨਾਲ-ਨਾਲ ਸਾਰਿਆਂ ਨੂੰ ਬਰਾਬਰ ਤੇ ਚੰਗੀ ਸਿੱਖਿਆ ਹਾਸਲ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਦੇ ਸਮਰੱਥ ਹੈ। -ਪੀਟੀਆਈ

Advertisement

ਸਕੂਲਾਂ ਵਿੱਚ ਬੈਗ ਰਹਿਤ ਦਿਨ ਯਕੀਨੀ ਬਣਾਉਣ ਲਈ ਤਿਆਰ ਸੇਧਾਂ ਦੀ ਸਮੀਖਿਆ

ਨਵੀਂ ਦਿੱਲੀ: ਸਿੱਖਿਆ ਮੰਤਰਾਲੇ ਨੇ ਸਕੂਲਾਂ ਵਿੱਚ ਬੈਗ ਰਹਿਤ ਕੁਝ ਦਿਨ (10 ਦਿਨ) ਯਕੀਨੀ ਬਣਾਉਣ ਲਈ ਐੱਨਸੀਈਆਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਮੁਤਾਬਕ ਐੱਨਸੀਈਆਰਟੀ ਦੀ ਯੂਨਿਟ- ਪੀਐੱਸਐੱਸ ਸੈਂਟਰਲ ਇੰਸਟੀਚਿਊਟ ਆਫ਼ ਵੋਕੇਸ਼ਨਲ ਐਜੂਕੇਸ਼ਨ ਨੇ ਸਕੂਲਾਂ ਵਿੱਚ ਕੁਝ ਦਿਨ ਬਿਨਾਂ ਬੈਗ ਤੋਂ ਯਕੀਨੀ ਬਣਾਉਣ ਤੇ ਸਿੱਖਿਆ ਨੂੰ ਵਿਦਿਆਰਥੀਆਂ ਲਈ ਮਜ਼ੇਦਾਰ, ਪ੍ਰਯੋਗੀ ਤੇ ਤਣਾਅਮੁਕਤ ਬਣਾਉਣ ਲਈ ਕੁਝ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਸੁਝਾਵਾਂ ’ਤੇ ਚਰਚਾ ਹੋਈ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਸਥਾਨਕ ਵਾਤਾਵਰਨ ਬਾਰੇ ਜਾਗਰੂਕ ਕਰਨ, ਪਾਣੀ ਦੀ ਸ਼ੁੱਧਤਾ ਦੀ ਜਾਂਚ ਸਿਖਾਉਣਾ, ਸਥਾਨਕ ਫੁੱਲਾਂ ਤੇ ਸਬਜ਼ੀਆਂ ਦੀ ਪਛਾਣ ਕਰਵਾਉਣਾ ਤੇ ਸਥਾਨਕ ਸਮਾਰਕਾਂ ਦਾ ਦੌਰਾ ਕਰਵਾਉਣਾ ਆਦਿ ਸ਼ਾਮਲ ਹਨ। -ਪੀਟੀਆਈ

Advertisement
Advertisement